
ਖ਼ਾਲਸਾ ਕਾਲਜ ’ਚ ਵਿਦਿਆਰਥੀਆਂ ਵਲੋਂ ਸਹਿਜ ਪਾਠ ਆਰੰਭ
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ‘ਸੇਵ ਅਵਰ ਸੋਲਜ ਐਜ਼ੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ’ ਦੇ ਸਕੱਤਰ ਰਾਜਪਾਲ ਅਤੇ ਮੈਡਮ ਦਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ।
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ‘ਸੇਵ ਅਵਰ ਸੋਲਜ ਐਜ਼ੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ’ ਦੇ ਸਕੱਤਰ ਰਾਜਪਾਲ ਅਤੇ ਮੈਡਮ ਦਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ। ਇਸ ਸਬੰਧੀ ਕਾਲਜ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦੌਰਾਨ ਕਾਲਜ ਦੇ 27 ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਮੂਹ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਕਰਨ ਦੇ ਉੱਦਮ ਦੀ ਪ੍ਰਸੰਸਾ ਕੀਤੀ। ਉਨ੍ਹਾਂ ਸ੍ਰੀ ਸਹਿਜ ਪਾਠ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਵਧਾਉਣ ਲਈ ਐੱਨ.ਐੱਸ.ਐੱਸ. ਕੋਆਰਡੀਨੇਟਰਾਂ ਡਾ. ਅਰਵਿੰਦਰ ਸਿੰਘ ਅਤੇ ਪ੍ਰੋ. ਨਰੇਸ਼ ਕੁਮਾਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤੀ
