ਮੋਟਰਸਾਈਕਲ ਚੋਰ ਗਿਰੋਹ ਦਾ ਮਾਸਟਰਮਾਈਂਡ ਕਾਬੂ, 5 ਬਾਈਕ ਬ੍ਰਾਮਦ
ਪਟਿਆਲਾ, 21 ਮਾਰਚ - ਜ਼ਿਲ੍ਹੇ ਦੀ ਸ਼ੁਤਰਾਣਾ ਪੁਲਿਸ ਸਟੇਸ਼ਨ ਦੀ ਟੀਮ ਨੇ ਬਾਈਕ ਚੋਰੀ ਕਰਨ ਵਾਲੇ ਗਿਰੋਹ ਦੇ ਮਾਸਟਰਮਾਈਂਡ ਨੂੰ ਕਾਬੂ ਕੀਤਾ ਹੈ। ਪੁਲਿਸ ਪਿਛਲੇ ਕਈ ਦਿਨਾਂ ਤੋਂ ਸ਼ੁਤਰਾਣਾ ਦੇ ਹੀਰਾਨਗਰ ਇਲਾਕੇ ਦੇ ਰਹਿਣ ਵਾਲੇ ਬੰਟੀ ਉਰਫ਼ ਬੰਟੀ ਕੁਮਾਰ ਦੀ ਭਾਲ ਕਰ ਰਹੀ ਸੀ। ਥਾਣਾ ਸਦਰ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇਸ ਦੋਸ਼ੀ ਨੂੰ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ। ਮਾਸਟਰਮਾਈਂਡ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਹਿਰ ਦੇ ਕਈ ਮਾਮਲੇ ਹੱਲ ਹੋਣ ਦੀ ਸੰਭਾਵਨਾ ਹੈ।

ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ ਦੋਸ਼ੀ ਬੰਟੀ ਦੀ ਮਾਂ ਕਸ਼ਮੀਰ ਕੌਰ ਤੋਂ ਇਲਾਵਾ ਸੂਰਜ ਸੋਨੂੰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 23 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਹੁਣ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨਾਲ ਸ਼ਹਿਰ 'ਚ ਬਾਈਕ ਚੋਰੀ ਦੀਆਂ ਘਟਨਾਵਾਂ ਵਿੱਚ ਕਮੀ ਆ ਸਕਦੀ ਹੈ।