ਸ਼ਰਾਬ ਦੀਆਂ ਨਜਾਇਜ਼ 151 ਬੋਤਲਾਂ ਸਮੇਤ ਇੱਕ ਔਰਤ ਨੂੰ ਗੜ੍ਹਸ਼ੰਕਰ ਪੁਲਿਸ ਨੇ ਕੀਤਾ ਕਾਬੂ, ਮਾਮਲਾ ਦਰਜ਼

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਐਸ .ਆਈ ਰਵੀਸ਼ ਕੁਮਾਰ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਅੱਡਾ ਬੌੜਾ ਵਿਖੇ ਮੌਜੂਦ ਸੀ

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਐਸ .ਆਈ ਰਵੀਸ਼ ਕੁਮਾਰ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਅੱਡਾ ਬੌੜਾ ਵਿਖੇ ਮੌਜੂਦ ਸੀ ਕਿ ਮੁੱਖ ਸਿਪਾਹੀ ਹਰਵਿੰਦਰ ਸਿੰਘ ਅਤੇ ਮੁੱਖ ਸਿਪਾਹੀ ਰਾਮ ਸਰੂਪ ਐਕਸਾਈਜ ਸਟਾਫ ਹੁਸ਼ਿਆਰਪੁਰ ਨੇ ਮਲਾਕੀ ਹੋ ਕੇ ਇਤਲਾਹ ਦਿੱਤੀ ਕਿ ਪਿੰਡ ਘਾਗੋਂ ਰੋੜਾਂ ਵਾਲੀ ਵਿਖੇ ਨਜਾਇਜ ਸ਼ਰਾਬ ਦੀ ਵਿੱਕਰੀ ਹੋ ਰਹੀ ਹੈ। ਜਿਸ ਤੇ ਰੇਡ ਕਰਨ ਤੇ ਪਿੰਡ ਘਾਗੋਂ ਰੋੜਾਂ ਵਾਲੀ ਵਿਖੇ ਇਕ ਔਰਤ ਗਲੀ ਵਿੱਚ ਖੜੀ ਨਜਦੀਕ 6 ਬੋਰਾ ਪਲਾਸਟਿਕ ਮੂੰਹ ਬੰਨ੍ਹੇ ਹੋਏ ਵਿਖਾਈ ਦਿੱਤੇ। ਜਿਸ ਨੂੰ ਸ਼ੱਕ ਦੀ ਬਿਨਾਂ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਪਲਵਿੰਦਰ ਕੌਰ ਪਤਨੀ ਪਵਨ ਕੁਮਾਰ ਵਾਸੀ ਘਾਗੋਂ ਰੋੜਾਂ ਵਾਲੀ ਥਾਣਾ ਗੜ੍ਹਸ਼ੰਕਰ ਦੱਸਿਆ। ਜਿਸ ਤੇ 6 ਬੋਰਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਬੋਰਿਆਂ ਵਿੱਚੋਂ 151 ਬੋਤਲਾਂ ਮਾਰਕਾ 111 ਏਸ ਵਿਸਕੀ ਫਾਰ ਸੇਲ ਚੰਡੀਗੜ੍ਹ ਬਰਾਮਦ ਹੋਣ ਤੇ ਮੁਕੱਦਮਾ ਨੰਬਰ 204 ਅ:/ਧ: 61-1-14 ਐਕਸਾਈਜ ਐਕਟ ਤਹਿਤ ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰ ਲਿਆ ਗਿਆ। ਮਾਮਲਾ ਦਰਜ ਕਰਕੇ ਉਕਤ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਕਤ ਔਰਤ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਔਰਤ ਇਹ ਸ਼ਰਾਬ ਕਿਸ ਪਾਸੋਂ ਖਰੀਦ ਕਰਦਾ ਹੈ ਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੀ ਹੈ