ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਗੁਰਚਰਨ ਗੈਰੀ ਦਾ ਸਨਮਾਨ ਸਮਾਗਮ ਅਯੋਜਿਤ

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਬੰਗਾ ਦੀ ਐਲੂਮਨੀ ਐਸੋਸੀਏਸ਼ਨ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਦੇ ਸਾਬਕਾ ਵਿਦਿਆਰਥੀ ਗੁਰਚਰਨ ਗੈਰੀ ਭੌਰਾ ਦਾ ਰੂ-ਬ-ਰੂ ਅਤੇ ਸਨਮਾਨ ਸਮਾਗਮ ਅਯੋਜਿਤ ਕੀਤਾ ਗਿਆ। ਇਸ ਮੌਕੇ ਸ. ਜਸਪਾਲ ਸਿੰਘ ਯੂ.ਐੱਸ.ਏ , ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਬੰਗਾ ਦੀ ਐਲੂਮਨੀ ਐਸੋਸੀਏਸ਼ਨ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਦੇ ਸਾਬਕਾ ਵਿਦਿਆਰਥੀ ਗੁਰਚਰਨ ਗੈਰੀ ਭੌਰਾ ਦਾ ਰੂ-ਬ-ਰੂ ਅਤੇ ਸਨਮਾਨ ਸਮਾਗਮ ਅਯੋਜਿਤ ਕੀਤਾ ਗਿਆ। ਇਸ ਮੌਕੇ ਸ. ਜਸਪਾਲ ਸਿੰਘ ਯੂ.ਐੱਸ.ਏ , ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਪ੍ਰਿੰ. ਡਾ. ਤਰਸੇਮ ਸਿੰਘ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਗੁਰਚਰਨ ਗੈਰੀ ਦਾ ਸਵਾਗਤ ਕੀਤਾ ਤੇ ਆਖਿਆ ਕਿ ਗੈਰੀ ਜੀ 'ਤੇ ਸਾਨੂੰ ਹਮੇਸ਼ਾ ਮਾਣ ਰਿਹਾ ਹੈ ਕਿਉਂਕਿ ਇਹ ਕਨੇਡਾ ਵਿੱਚ ਰਹਿੰਦਿਆਂ ਹੋਏ ਵੀ ਆਪਣੇ ਕਾਲਜ ਦੀ ਬਿਹਤਰੀ ਅਤੇ ਤਰੱਕੀ ਲਈ ਤਤਪਰ ਹਨ ਤੇ ਸਮੇਂ-ਸਮੇਂ 'ਤੇ ਫੋਨ ਰਾਹੀਂ ਕੀਮਤੀ ਸੁਝਾਅ ਸਾਨੂੰ ਦਿੰਦੇ ਰਹਿੰਦੇ ਹਨ। ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਗੁਰਚਰਨ ਗੈਰੀ ਨੇ ਆਪਣੇ ਜੀਵਨ ਦੀ ਸੰਘਰਸ਼ ਭਰੀ ਦਾਸਤਾਨ ਸਾਂਝੀ ਕੀਤੀ ਤੇ ਉਨ੍ਹਾਂ ਆਖਿਆ ਕਿ ਜਿਸ ਵਿਅਕਤੀ ਅੰਦਰ ਸੰਘਰਸ਼ ਕਰਨ ਦਾ ਜਜ਼ਬਾ ਹੈ ਉਸ ਨੂੰ ਸਫ਼ਲ ਹੋਣ ਤੋਂ ਦੁਨੀਆਂ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਇਸ ਮੌਕੇ ਗੈਰੀ ਜੀ ਵੱਲੋਂ ਪਿਛਲੀ ਐਲੂਮਨੀ ਮੀਟ ਨੂੰ ਕਾਲਜ ਦੇ ਨਾਂ ਭੇਜਿਆ ਸੁਨੇਹਾ ਉਨ੍ਹਾਂ ਦੀ ਹਾਜ਼ਰੀ ਵਿੱਚ ਵੀਡੀਓ ਕਲਿੱਪ ਰਾਹੀਂ ਸਾਂਝਾ ਕੀਤਾ ਗਿਆ। ਮੰਚ ਸੰਚਾਲਨ ਪ੍ਰੋ. ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਗਏ। ਅੰਤ ਆਏ ਹੋਏ ਮਹਿਮਾਨਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਲਈ ਧੰਨਵਾਦੀ ਸ਼ਬਦ ਐਲੂਮਨੀ ਐਸੋਸੀਏਸ਼ਨ ਦੇ ਇੰਚਾਰਜ ਡਾ. ਕਮਲਦੀਪ ਕੌਰ ਮੱਕੜ ਨੇ ਸਾਂਝੇ ਕੀਤੇ। ਇਸ ਮੌਕੇ ਪ੍ਰੋ. ਇੰਦੂ ਰੱਤੀ, ਡਾ. ਦਵਿੰਦਰ ਕੌਰ,ਪ੍ਰੋ. ਪੂਜਾ,ਪ੍ਰੋ. ਹਰਪਾਲ ਕੌਰ, ਪ੍ਰੋ. ਉਂਕਾਰ ਸਿੱਧੂ, ਸੰਦੀਪ ਨਈਅਰ,ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰੀਆ ਲੱਧੜ, ਪ੍ਰੋ. ਲਕਸ਼ਮੀ ਆਦਿ ਹਾਜ਼ਰ ਸਨ।