ਵਿਕਾਸ 'ਤੇ ਫੋਕਸ, ਪ੍ਰਸ਼ਾਸਨਿੱਕ ਅਧਿਕਾਰੀਆਂ ਨਾਲ ਵਿਧਾਇਕ ਡਾ ਇਸ਼ਾਂਕ ਦੀ ਮੀਟਿੰਗ

ਹੁਸ਼ਿਆਰਪੁਰ- ਚਬੇਵਾਲ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਨਵੀਆਂ ਯੋਜਨਾਵਾਂ ’ਤੇ ਵਿਚਾਰ–ਵਟਾਂਦਰਾ ਕਰਨ ਲਈ ਵਿਧਾਇਕ ਡਾ. ਈਸ਼ਾਂਕ ਕੁਮਾਰ ਦੀ ਅਗਵਾਈ ਵਿੱਚ ਮਿਨੀ ਸਚਿਵਾਲੇ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਹੁਸ਼ਿਆਰਪੁਰ- ਚਬੇਵਾਲ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਨਵੀਆਂ ਯੋਜਨਾਵਾਂ ’ਤੇ ਵਿਚਾਰ–ਵਟਾਂਦਰਾ ਕਰਨ ਲਈ ਵਿਧਾਇਕ ਡਾ. ਈਸ਼ਾਂਕ ਕੁਮਾਰ ਦੀ ਅਗਵਾਈ ਵਿੱਚ ਮਿਨੀ ਸਚਿਵਾਲੇ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। 
ਅਸ਼ੋਕ ਚੱਕਰ ਹਾਲ ਵਿੱਚ ਹੋਈ ਇਸ ਮੀਟਿੰਗ ਵਿੱਚ ਡੀਸੀ ਆਸ਼ਿਕਾ ਜੈਨ, ਏਡੀਸੀ ਨਿਕਾਸ ਕੁਮਾਰ, ਡਾ. ਪੰਕਜ ਸ਼ਿਵ, ਡਾ. ਕ੍ਰਿਸ਼ਨ ਗੋਪਾਲ, ਅਨਿਲ ਕੁਮਾਰ, ਰਿੰਕੀ, ਬੀਡੀਪੀਓ ਅਵਤਾਰ ਸਿੰਘ, ਸੁਨੀਤਾ ਪਾਲ, ਸੁਪਰਿੰਟੈਂਡੈਂਟ ਸੁਖਵਿੰਦਰ ਸਿੰਘ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਵਿਕਾਸ ਪਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੀਆਂ ਯੋਜਨਾਵਾਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਵਿਧਾਇਕ ਡਾ. ਈਸ਼ਾਂਕ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਲੋਕਾਂ ਨਾਲ ਜੁੜੀਆਂ ਸੇਵਾਵਾਂ ਦੇ ਕੰਮਾਂ ਨੂੰ ਤਰਜੀਹ ਦੇ ਕੇ ਸਮੇਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਜਲਦੀ ਲਾਭ ਮਿਲ ਸਕੇ। 
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਵਿਕਾਸ ਕਾਰਜ ਵਿੱਚ ਬੇਵਜ੍ਹਾ ਦੇਰੀ ਜਾਂ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ੀਤਾ ਕਾਇਮ ਰੱਖਣ ਅਤੇ ਸਰਕਾਰੀ ਸਰੋਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਇਸਤੇਮਾਲ ਕਰਨ ਦੀ ਹਦਾਇਤ ਦਿੱਤੀ।
ਮੀਟਿੰਗ ਵਿੱਚ ਸੜਕ ਨਿਰਮਾਣ, ਸਿੱਖਿਆ, ਸਿਹਤ ਸੇਵਾਵਾਂ, ਸੀਵਰੇਜ, ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਪਿੰਡੂ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਖਾਸ ਧਿਆਨ ਦਿੱਤਾ ਗਿਆ। ਡਾ. ਈਸ਼ਾਂਕ ਨੇ ਕਿਹਾ ਕਿ ਵਿਕਾਸ ਕਾਰਜ ਸਿਰਫ ਅੰਕੜਿਆਂ ਤੱਕ ਸੀਮਿਤ ਨਹੀਂ ਹੋਣੇ ਚਾਹੀਦੇ, ਸਗੋਂ ਇਹਨਾਂ ਦਾ ਅਸਰ ਜ਼ਮੀਨੀ ਪੱਧਰ ’ਤੇ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਜੁੜ ਕੇ ਉਹਨਾਂ ਦੀਆਂ ਅਸਲ ਲੋੜਾਂ ਨੂੰ ਸਮਝਣ ਅਤੇ ਉਹਨਾਂ ਨੂੰ ਯੋਜਨਾਵਾਂ ਵਿੱਚ ਸ਼ਾਮਲ ਕਰਨ।  
ਇਸ ਮੌਕੇ ਤੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਆਪਣੇ ਖੇਤਰਾਂ ਨਾਲ ਸੰਬੰਧਿਤ ਪਰੋਜੈਕਟਾਂ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦਾ ਸਮਾਪਨ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਹਨਾਂ ਦਾ ਸੰਕਲਪ ਹੈ ਅਤੇ ਇਸ ਲਈ ਉਹ ਹਮੇਸ਼ਾਂ ਤਤਪਰ ਰਹਿਣਗੇ।