
ਪ੍ਰਮੁੱਖ ਸੱਕਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਵੱਲੋ ਰਾਜਿੰਦਰਾ ਹਸਪਤਾਲ ਦਾ ਦੌਰਾ
ਪਟਿਆਲਾ, 23 ਮਾਰਚ - ਬੀਤੇ ਦਿਨੀ ਜ਼ਿਲ੍ਹਾ ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਹੋਏ ਤੇ ਇਸ ਸਮੇਂ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲਚਾਲ ਜਾਣਨ ਲਈ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅਜੋਏ ਸ਼ਰਮਾ ਨੇ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾਾ। ਜ਼ਿਲ੍ਹਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਹੋਏ ਮਰੀਜ਼ਾਂ ਵਿਚੋਂ 12 ਮਰੀਜ਼ ਇਸ ਸਮੇਂ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ।
ਪਟਿਆਲਾ, 23 ਮਾਰਚ - ਬੀਤੇ ਦਿਨੀ ਜ਼ਿਲ੍ਹਾ ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਹੋਏ ਤੇ ਇਸ ਸਮੇਂ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲਚਾਲ ਜਾਣਨ ਲਈ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅਜੋਏ ਸ਼ਰਮਾ ਨੇ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾਾ। ਜ਼ਿਲ੍ਹਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਹੋਏ ਮਰੀਜ਼ਾਂ ਵਿਚੋਂ 12 ਮਰੀਜ਼ ਇਸ ਸਮੇਂ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ। ਇਨ੍ਹਾਂ ਵਿਚੋਂ ਇੱਕ ਰਾਜਿੰਦਰਾ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖਲ ਹੈ , ਦੋ ਮਰੀਜ਼ ਡਾਇਲਸਿਸ 'ਤੇ ਹਨ, ਚਾਰ ਮਰੀਜ਼ਾਂ ਦੀ ਅੱਖਾਂ ਦੀ ਰੋਸ਼ਨੀ ਚੱਲੀ ਗਈ ਹੈ ਅਤੇ ਪੰਜ ਮਰੀਜ਼ਾਂ ਦੀ ਹਾਲਤ ਠੀਕ ਹੈ ਜਿਹਨਾਂ ਦੇ ਵਾਈਟਲ ਠੀਕ ਚਲ ਰਹੇ ਹਨ।ਰਾਜਿੰਦਰ ਹਸਪਤਾਲ ਵਿੱਚ ਆਪਣੇ ਦੌਰੇ ਦੋਰਾਨ ਪ੍ਰਮੁੱਖ ਸੱਕਤਰ ਵੱਲੋਂ ਇਹਨਾਂ ਮਰੀਜ਼ਾਂ ਕੋਲ ਜਾ ਕੇ ਉਹਨਾਂ ਦਾ ਹਾਲਚਾਲ ਪੁੱਛਿਆ ਅਤੇ ਉਹਨਾਂ ਨੂੰ ਹੌਸਲਾ ਦਿੱਤਾ।ਮਰੀਜਾਂ ਨੂੰ ਤੱਸਲ਼ੀ ਦਵਾਈ ਕਿ ਉਹਨਾਂ ਦਾ ਇਸ ਹਸਪਤਾਲ ਵਿੱਚ ਮਾਹਰ ਡਾਕਟਰਾਂ ਵੱਲੋਂ ਪੂਰੀ ਲਗਨ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਮਰੀਜਾਂ ਦੇ ਪਰਿਵਾਰਕ ਮੈਂਬਰਾ ਨੂੰ ਵੀ ਮਿਲ ਕੇ ਉਹਨਾਂ ਨੂੰ ਕਿਸੇ ਕਿਸਮ ਦੀ ਚਿੰਤਾ ਨਾ ਕਰਨ ਅਤੇ ਪੂਰੀ ਹਿਮਤ ਰੱਖਣ ਲਈ ਹੋਂਸਲਾ ਦਿਤਾ।ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵਲੋਂ ਮਰੀਜਾਂ ਦਾ ਇਲਾਜ ਇਸ ਹਸਪਤਾਲ ਵਿੱਚ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ ਅਤੇ ਮਰੀਜਾਂ ਨੂੰ ਹਰ ਕਿਸਮ ਦੀ ਦਵਾਈ ਬਿਲਕੁੱਲ ਮੁਫਤ ਦਿੱਤੀ ਜਾਵੇਗੀ।ਉਹਨਾਂ ਮਰੀਜਾਂ ਦੇ ਪਰਿਵਾਰਕ ਮੈਂਬਰਾ ਨੂੰ ਕਿਹਾ ਕਿ ਉਹਨਾਂ ਦੇ ਮਰੀਜਾਂ ਦੇ ਇਲਾਜ ਦੋਰਾਣ ਉਹਨਾਂ ਦਾ ਕੋਈ ਵੀ ਪੈਸਾ ਨਹੀ ਲਗਣ ਦਿੱਤਾ ਜਾਵੇਗਾ। ਉਹਨਾਂ ਹਸਪਤਾਲ ਦੇ ਸਟਾਫ ਨੂੰ ਵੀ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਹਨਾਂ ਨਾਲ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਮੈਡਮ ਦੀਪਜੋਤ ਕੋਰ, ਜੁਆਇੰਟ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਡਾ. ਅਕਾਸ਼ਦੀਪ ਅਗਰਵਾਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਸੀਬੀਆ ਵੀ ਉਨ੍ਹਾਂ ਨਾਲ ਸਨ।
