
ਸੰਗਤਾਂ ਨੇ ਨਿਰਵਾਣੁ ਕੁਟੀਆ ਮਾਹਿਲਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਤੀਰਥ ਯਾਤਰਾ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ
ਮਾਹਿਲਪੁਰ, (23 ਮਾਰਚ) - ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਪਿਛਲੇ 10 ਸਾਲਾਂ ਤੋਂ ਬੁੱਧ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਮਾਰਚ ਮਹੀਨੇ ਦਾ ਸਮਾਗਮ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਬੁੱਧ ਮਹਾਂਪੁਰਸ਼ਾਂ ਦੀਆਂ ਤਸਵੀਰਾਂ ਅੱਗੇ ਗਿਆਨ ਦੇ ਪ੍ਰਤੀਕ ਵਜੋਂ ਮੋਮਬੱਤੀ ਜਗਾਈ ਗਈ
ਮਾਹਿਲਪੁਰ, (23 ਮਾਰਚ) - ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਪਿਛਲੇ 10 ਸਾਲਾਂ ਤੋਂ ਬੁੱਧ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਮਾਰਚ ਮਹੀਨੇ ਦਾ ਸਮਾਗਮ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਬੁੱਧ ਮਹਾਂਪੁਰਸ਼ਾਂ ਦੀਆਂ ਤਸਵੀਰਾਂ ਅੱਗੇ ਗਿਆਨ ਦੇ ਪ੍ਰਤੀਕ ਵਜੋਂ ਮੋਮਬੱਤੀ ਜਗਾਈ ਗਈ ਅਤੇ ਸਮੂਹਿਕ ਤੌਰ ਤੇ ਧਿਆਨ ਸਾਧਨਾ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਮੁੱਗੋਵਾਲ ਸੰਚਾਲਕ ਨਿਰਵਾਣੁ ਕੁਟੀਆ ਮਾਹਿਲਪੁਰ, ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰ ਮਾਹਿਲਪੁਰ, ਨਿਰਮਲ ਕੌਰ ਬੋਧ, ਥਾਣੇਦਾਰ ਸੁਖਦੇਵ ਸਿੰਘ, ਜਗਤਾਰ ਸਿੰਘ ਸਾਬਕਾ ਐਸ.ਡੀ.ਓ. ਬਿਜਲੀ ਬੋਰਡ, ਸੁਨੀਤਾ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਅਧਿਕਾਰੀ, ਗੁਰਮੇਲ ਸਿੰਘ ਮੁੱਗੋਵਾਲ, ਮਦਨ ਸਿੰਘ, ਬਲਰਾਮ ਚੋਪੜਾ, ਸੋਮਨਾਥ, ਹਰਦੀਪ ਕੌਰ, ਮਨਰੀਤ ਕੌਰ, ਅੰਜਲੀ, ਹਰਲੀਨ ਕੌਰ, ਜਸਲੀਨ ਕੌਰ, ਆਦਿ ਹਾਜ਼ਰ ਸਨ। ਇਸ ਮੌਕੇ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਚਾਹ ਪਾਣੀ ਛਕਣ ਤੋਂ ਬਾਅਦ ਸੰਗਤਾਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਸੰਗਤਾਂ ਨੇ ਗੁਰਦੁਆਰਾ ਬਿਭੌਰ ਸਾਹਿਬ ਨੰਗਲ, ਗੁਰਦੁਆਰਾ ਸੁਹੇਲਾ ਘੋੜਾ, ਗੁਰੂ ਕਾ ਲਾਹੌਰ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਾਰਿਆਂ ਨੇ ਇੱਕ ਦੂਜੇ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦਿਆਂ ਗੁਰੂ ਮਹਾਰਾਜ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਸੰਕਲਪ ਕੀਤਾ।
