ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਵਲੋਂ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ. ਸੀ. ਸੀ. ਤੇ ਐੱਨ. ਐੱਸ. ਐੱਸ ਯੂਨਿਟ ਦੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣਾਏ ਗਏ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਰਕ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਸੰਬੋਧਨ ਹੋ ਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਸਮੁੱਚਾ ਜੀਵਨ ਉੱਚੇ ਆਦਰਸ਼ਾਂ ਨਾਲ ਭਰਪੂਰ ਹੈ ਜਿਸ ਤੋਂ ਹਰ ਨੌਜਵਾਨ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ. ਸੀ. ਸੀ. ਤੇ ਐੱਨ. ਐੱਸ. ਐੱਸ ਯੂਨਿਟ ਦੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣਾਏ ਗਏ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਰਕ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਸੰਬੋਧਨ ਹੋ ਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਸਮੁੱਚਾ ਜੀਵਨ ਉੱਚੇ ਆਦਰਸ਼ਾਂ ਨਾਲ ਭਰਪੂਰ ਹੈ ਜਿਸ ਤੋਂ ਹਰ ਨੌਜਵਾਨ ਨੂੰ  ਪ੍ਰੇਰਣਾ ਲੈਣੀ ਚਾਹੀਦੀ ਹੈ। ਸਮਾਰਕ ਤੇ ਪਹੁੰਚ ਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਨੂੰ ਸਿਜਦਾ ਕੀਤਾ।‌ ਇਸ ਮੌਕੇ ਐਨ.ਸੀ.ਸੀ. ਇੰਚਾਰਜ ਲੈਫਟੀਨੈਂਟ ਡਾ. ਗੁਰਵਿੰਦਰ ਸਿੰਘ ਤੇ ਐੱਨ.ਐੱਸ.ਐੱਸ ਇੰਚਾਰਜ ਪ੍ਰੋ. ਵਿਪਨ ਤੇ ਡਾ. ਨਿਰਮਲਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਵੀ ਵਿਖਾਇਆ ਗਿਆ ਇਸ ਮੌਕੇ ਅਧਿਆਪਕ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਫ਼ਲਸਫ਼ੇ ਸਮੇਤ ਇਤਿਹਾਸਕ ਜਾਣਕਾਰੀ ਵੀ ਪ੍ਰਦਾਨ ਕੀਤੀ। ਇਸ ਮੌਕੇ ਡਾ. ਦਵਿੰਦਰ ਕੌਰ, ਮਨਮੰਤ ਸਿੰਘ ਲਾਇਬ੍ਰੇਰੀਅਨ, ਪ੍ਰੋ. ਚਰਨਜੀਤ ਕੁਮਾਰ, ਪ੍ਰੋ. ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।