ਬਾਬਾ ਜਸਵੀਰ ਸਿੰਘ ਜੀ ਨਮਿਤ ਭੋਗ ਅਤੇ ਅੰਤਿਮ ਅਰਦਾਸ 27 ਮਾਰਚ ਦਿਨ ਬੁੱਧਵਾਰ ਨੂੰ

ਮਾਹਿਲਪੁਰ, (24 ਮਾਰਚ) - ਸੰਤ ਬਾਬਾ ਮੱਖਣ ਸਿੰਘ ਜੀ ਸੰਚਾਲਕ ਨਿਰਮਲ ਕੁਟੀਆ ਜਨਮ ਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਪਿੰਡ ਟੂਟੋਮਜਾਰਾ ਅਤੇ ਉਹਨਾਂ ਦੇ ਸਹਿਯੋਗੀ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਹੀ ਸਤਿਕਾਰਤ ਬਾਬਾ ਜਸਵੀਰ ਸਿੰਘ ਜੀ ਰਾਹੋ ਵਾਲੇ ਜੋ 19 ਮਾਰਚ ਦਿਨ ਮੰਗਲਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ

ਮਾਹਿਲਪੁਰ, (24 ਮਾਰਚ) - ਸੰਤ ਬਾਬਾ ਮੱਖਣ ਸਿੰਘ ਜੀ ਸੰਚਾਲਕ ਨਿਰਮਲ ਕੁਟੀਆ ਜਨਮ ਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਪਿੰਡ ਟੂਟੋਮਜਾਰਾ ਅਤੇ ਉਹਨਾਂ ਦੇ ਸਹਿਯੋਗੀ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਹੀ ਸਤਿਕਾਰਤ ਬਾਬਾ ਜਸਵੀਰ ਸਿੰਘ ਜੀ ਰਾਹੋ ਵਾਲੇ ਜੋ 19 ਮਾਰਚ ਦਿਨ ਮੰਗਲਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨਾਂ ਦੀ ਰੂਹ ਦੀ ਸ਼ਾਂਤੀ ਵਾਸਤੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 27 ਮਾਰਚ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਨੇੜੇ ਚੰਨੀ ਪੈਲਸ ਫਿਲੌਰ ਰੋਡ ਰਾਹੋ ਵਿਖੇ ਦੁਪਹਿਰ 11 ਤੋਂ 1 ਵਜੇ ਤੱਕ ਹੋਵੇਗੀ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਜੀ, ਸੰਤ ਬਾਬਾ ਬਲਵੀਰ ਸਿੰਘ ਜੀ ਸ਼ਾਸਤਰੀ, ਬਾਬਾ ਹਰਬੰਸ ਸਿੰਘ ਜੀ ਰਾਹੋ ਅਤੇ ਬੀਬੀ ਜਸਵਿੰਦਰ ਕੌਰ ਜੀ ਵੱਲੋਂਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ।