ਪੇਂਡੂ ਮਜਦੂਰ ਯੂਨੀਅਨ ਨੇ ਸ਼ਹੀਦਾਂ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਵਿਚਾਰ ਚਰਚਾ ਕੀਤੀ

ਲੁਧਿਆਣਾ - ਅੱਜ ਪਿੰਡ ਭੂੰਦੜੀ, ਜਿਲ੍ਹਾ ਲੁਧਿਆਣਾ ਵਿਖੇ ਪੇਂਡੂ ਮਜਦੂਰ ਯੂਨੀਅਨ (ਮਸ਼ਾਲ) ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ ਭੇਂਟ ਕਰ ਕੇ ਇਨਕਲਾਬੀ ਨਾਅਰੇ ਬੁਲੰਦ ਕਰਦੇ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਲੁਧਿਆਣਾ - ਅੱਜ ਪਿੰਡ ਭੂੰਦੜੀ, ਜਿਲ੍ਹਾ ਲੁਧਿਆਣਾ ਵਿਖੇ ਪੇਂਡੂ ਮਜਦੂਰ ਯੂਨੀਅਨ (ਮਸ਼ਾਲ) ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ ਭੇਂਟ ਕਰ ਕੇ ਇਨਕਲਾਬੀ ਨਾਅਰੇ ਬੁਲੰਦ ਕਰਦੇ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸਾਥੀ ਰਾਜਵਿੰਦਰ ਨੇ ਸ਼ਹੀਦਾਂ ਦੇ ਜੀਵਨ ਅਤੇ ਸੰਘਰਸ਼ ਬਾਰੇ ਅਤੇ ਕਾਰਖਾਨਾ ਮਜਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਨੇ ਮਜੂਦਾ ਹਾਲਤਾਂ ਬਾਰੇ ਗੱਲਬਾਤ ਕੀਤੀ। ਸਾਥੀ ਰਾਜਵਿੰਦਰ ਨੇ 'ਮੇਰੀ ਮੌਤ 'ਤੇ ਨਾ ਰੋਇਓ' ਅਤੇ 'ਮਸ਼ਾਲਾਂ ਬਾਲ ਕੇ ਚੱਲਣਾ' ਇਨਕਲਾਬੀ ਗੀਤ ਪੇਸ਼ ਕੀਤੇ। ਅੰਤ ਵਿੱਚ ਯੂਨੀਅਨ ਆਗੂ ਜਗਸੀਰ ਨੇ ਪ੍ਰੋਗਰਾਮ 'ਚ ਸ਼ਾਮਲ ਲੋਕਾਂ ਦਾ ਧੰਨਵਾਦ ਕੀਤਾ। ਪ੍ਰਧਾਨ ਸੁਖਦੇਵ ਭੂੰਦੜੀ ਨੇ ਮੰਚ ਸੰਚਾਲਨ ਕੀਤਾ।