
ਪੱਤਰਕਾਰ ਅਰਵਿੰਦਰ ਸਿੰਘ ਨੂੰ ਸਦਮਾ, ਪਿਤਾ ਭਗਵਾਨ ਸਿੰਘ ਸਵਰਗਵਾਸ
ਪਟਿਆਲਾ, 24 ਮਾਰਚ - ਰੋਜ਼ਾਨਾ ਆਸ਼ਿਆਨਾ ਪਟਿਆਲਾ ਦੇ ਪੱਤਰਕਾਰ ਅਰਵਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਭਗਵਾਨ ਸਿੰਘ ਦਾ ਦਿਹਾਂਤ ਹੋ ਗਿਆ। ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਅਤੇ "ਆਪ" ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾ ਕਿਹਾ ਕਿ ਸ. ਭਗਵਾਨ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿੰਨਾ ਨੇ ਹਮੇਸ਼ਾ ਹੀ ਪਰਿਵਾਰ ਨੂੰ ਸਮਾਜ 'ਚ ਸੁਚੱਜੇ ਢੰਂਗ ਨਾਲ ਵਿਚਰਦਿਆਂ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਪਟਿਆਲਾ, 24 ਮਾਰਚ - ਰੋਜ਼ਾਨਾ ਆਸ਼ਿਆਨਾ ਪਟਿਆਲਾ ਦੇ ਪੱਤਰਕਾਰ ਅਰਵਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਭਗਵਾਨ ਸਿੰਘ ਦਾ ਦਿਹਾਂਤ ਹੋ ਗਿਆ। ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਅਤੇ "ਆਪ" ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾ ਕਿਹਾ ਕਿ ਸ. ਭਗਵਾਨ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿੰਨਾ ਨੇ ਹਮੇਸ਼ਾ ਹੀ ਪਰਿਵਾਰ ਨੂੰ ਸਮਾਜ 'ਚ ਸੁਚੱਜੇ ਢੰਂਗ ਨਾਲ ਵਿਚਰਦਿਆਂ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸ. ਭਗਵਾਨ ਸਿੰਘ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਇਸ ਮੌਕੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣ ਮੰਨਣ ਅਤੇ ਹਮੇਸ਼ਾ ਪਰਿਵਾਰ ਨਾਲ ਖੜਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਆਪ ਬੁਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਨੇਕ ਸਿੰਘ ਨੇ ਵੀ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਆਖਿਆ ਕਿ ਉਹ ਦੁਖ ਦੀ ਘੜੀ 'ਚ ਪਰਿਵਾਰ ਦੇ ਨਾਲ ਖੜੇ ਹਨ। ਇਸ ਮੌਕੇ ਡਾ. ਰਾਜਦੀਪ, ਡਾ ਅਮਰਿੰਦਰ ਸਿੰਘ,ਗਗਨ ਸਿੰਘ ਸੰਧੂ, ਗੁਰਚਰਨ ਸਿੰਘ, ਹਰਪਿੰਦਰ ਸਿੰਘ ਚੀਮਾ, ਲਾਲੀ ਰਹਿਲ, ਗੁਰਿੰਦਰ ਸਿੰਘ ਅਦਾਲਤੀਵਾਲਾ, ਰਜਿੰਦਰ ਸਿੰਘ ਲੱਕੀ, ਅਨੁਰਾਗ ਅਚਾਰਿਆ, ਰੁਪਿੰਦਰ ਸਿੰਘ ਸੋਨੂੰ, ਜਗਜੀਤ ਸਿੰਘ, ਸੰਦੀਪ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਯੋਗੇਸ ਪਾਠਕ, ਹਰਪ੍ਰੀਤ ਸਿੰਘ, ਗੁਰਪਾਲ ਸਿੰਘ , ਮਨਜੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਆਸ਼ੂ ਸੁਖੀਜਾ ਨੇ ਵੀ ਪਰਿਵਾਰ ਦੁਖ ਸਾਂਝਾ ਕੀਤਾ।
