ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿਚ ਅੱਠ ਲੱਖ ਤੋਂ ਵੱਧ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ- ਸਰਬੰਸਦਾਨੀ, ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਸਖ਼ਤ ਠੰਡ ਤੇ ਬਾਰਿਸ਼ ਦੇ ਬਾਵਜੂਦ ਸੰਗਤਾਂ ਦਾ ਵਿਸ਼ਾਲ ਤੇ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲਿਆ। ਇੱਕ ਅਨੁਮਾਨ ਅਨੁਸਾਰ ਅੱਠ ਲੱਖ ਤੋਂ ਵੱਧ ਸੰਗਤਾਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਨਤਮਸਤਕ ਹੋਈਆਂ।

ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ- ਸਰਬੰਸਦਾਨੀ, ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਸਖ਼ਤ ਠੰਡ ਤੇ ਬਾਰਿਸ਼ ਦੇ ਬਾਵਜੂਦ ਸੰਗਤਾਂ ਦਾ ਵਿਸ਼ਾਲ ਤੇ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲਿਆ। ਇੱਕ ਅਨੁਮਾਨ ਅਨੁਸਾਰ ਅੱਠ ਲੱਖ ਤੋਂ ਵੱਧ ਸੰਗਤਾਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਨਤਮਸਤਕ ਹੋਈਆਂ। 
ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਪੁਜੀ ਸਾਹਿਬ ਦੇ ਪਾਠ ਮਗਰੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਅਰਦਾਸ ਨਾਲ ਸੰਪੂਰਨ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। 
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਜੀ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ। 
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। 
ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮ ਨੂੰ ਕੀਤੇ ਆਦੇਸ਼ ਅਨੁਸਾਰ ਨਗਰ ਕੀਰਤਨ ਦੌਰਾਨ 10:00 ਵਜੇ ਸੰਗਤਾਂ ਨੇ ਸਮੂਹਕ ਰੂਪ ਵਿਚ ਮੂਲ ਮੰਤਰ ਦੇ ਜਾਪ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ। 
ਨਗਰ ਕੀਰਤਨ ਦੌਰਾਨ ਅਕਾਲੀ ਆਗੂ ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਮਨਮੋਹਨ ਸਿੰਘ ਮੁਕਾਰੋਂਪੁਰ ਦਿਹਾਤੀ ਪ੍ਰਧਾਨ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਮੈਂਬਰ ਪਾਰਲੀਮੈਂਟ ਅਮਰ ਸਿੰਘ, ਵਿਧਾਇਕ ਲਖਬੀਰ ਸਿੰਘ ਰਾਏ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਵਿੰਦਰ ਸਿੰਘ ਸਰਪੰਚ ਡੇਰਾ, ਵਿਧਾਇਕ ਰਪਿੰਦਰ ਸਿੰਘ ਹੈਪੀ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸ਼ੋ੍ਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਜਸਬੀਰ ਸਿੰਘ ਲੋਟ, ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ  ਅਵਤਾਰ ਸਿੰਘ ਸੈਂਪਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਅਵਤਾਰ ਸਿੰਘ ਰਿਆ, ਸ. ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਹਰਪਾਲ ਸਿੰਘ ਜੱਲ੍ਹਾ, ਬੀਬੀ ਕੁਲਦੀਪ ਕੌਰ ਟੌਹੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ  ਗੁਰਦੀਪ ਸਿੰਘ ਕੰਗ, ਕੁਲਦੀਪ ਸਿੰਘ ਪੋਲਾ,  ਨਰਿੰਦਰ ਸਿੰਘ ਰਸੀਦਪੁਰ, ਹਰਵਿੰਦਰ ਸਿੰਘ ਬੱਬਲ, ਦਵਿੰਦਰ ਸਿੰਘ ਬਹਿਲੋਲਪੁਰ, ਕਰਮਜੀਤ ਸਿੰਘ ਰਸੀਦਪੁਰ, ਵਰਿੰਦਰ ਸਿੰਘ ਬੱਬਲ ਭਮਾਰਸੀ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਪਰਮਜੀਤ ਸਿੰਘ ਖਾਲਸਾ, ਸ. ਬੀਬੀ ਹਰਜਿੰਦਰ ਕੌਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜਸਮੇਰ ਸਿੰਘ ਲਾਛੜੂ, ਸ. ਸੁਰਜੀਤ ਸਿੰਘ ਭਿਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮਲਕੀਤ ਸਿੰਘ ਚੰਗਾਲ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਗਿਆਨੀ ਪ੍ਰਣਾਮ ਸਿੰਘ, ਬਾਬਾ ਸੁਖਦੇਵ ਸਿੰਘ ਬੁਲਾਰਾ ਦਮਦਮੀ ਟਕਸਾਲ, ਮੀਤ ਸਕੱਤਰ ਗੁਰਨਾਮ ਸਿੰਘ, ਸ. ਲਖਬੀਰ ਸਿੰਘ, ਬਾਬਾ ਗੁਰਦੇਵ ਸਿੰਘ, ਸ. ਮਲਕੀਤ ਸਿੰਘ, ਸ. ਰਾਜਿੰਦਰਪਾਲ ਸਿੰਘ ਟੌਹੜਾ, ਸ. ਗੁਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਸੁਰਜੀਤ ਸਿੰਘ ਠੀਕਰੀਵਾਲ, ਸ ਕੇਹਰ ਸਿੰਘ,  ਸ. ਰਣਜੀਤ ਸਿੰਘ, ਸ. ਸਰਬਦਿਆਲ ਸਿੰਘ ਆਦਿ ਹਾਜ਼ਰ ਸਨ।