
ਪੁਲਿਸ ਭਰਤੀ ਲਈ ਮੁਫ਼ਤ ਕੋਚਿੰਗ ਕਲਾਸਾਂ 1 ਅਪ੍ਰੈਲ ਤੋਂ।
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਹੈ। ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਹੋਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 10+2 ਪਾਸ ਅਤੇ ਉਚੇਰੀ ਸਿੱਖਿਆ ਵਾਲੇ ਵਿਦਿਆਰਥੀਆਂ ਜਿਨ੍ਹਾਂ ਨੇ ਜੂਨ ਮਹੀਨੇ ਵਿੱਚ ਪੁਲਿਸ ਦੀ ਭਰਤੀ ਲਈ ਟੈਸਟ ਦੇਣਾ ਹੈ
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਹੈ। ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਹੋਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 10+2 ਪਾਸ ਅਤੇ ਉਚੇਰੀ ਸਿੱਖਿਆ ਵਾਲੇ ਵਿਦਿਆਰਥੀਆਂ ਜਿਨ੍ਹਾਂ ਨੇ ਜੂਨ ਮਹੀਨੇ ਵਿੱਚ ਪੁਲਿਸ ਦੀ ਭਰਤੀ ਲਈ ਟੈਸਟ ਦੇਣਾ ਹੈ, ਚਾਹਵਾਨ ਉਮੀਦਵਾਰ 28 ਮਾਰਚ ਤੱਕ ਆਪਣੀਆਂ ਅਰਜ਼ੀਆਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸੈਂਟਰ ਵਿਖੇ ਦੇ ਸਕਦੇ ਹਨ। ਉਹਨਾਂ ਕਿਹਾ ਕਿ ਲਿਖਤੀ ਟੈਸਟ ਦੀ ਤਿਆਰੀ ਕਰਵਾਉਣ ਦੇ ਨਾਲ ਸਰੀਰਕ ਤੌਰ ਤੇ ਟੈਸਟ ਦੀ ਤਿਆਰੀ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਇਸ ਫਾਇਦਾ ਲੈਣ ਲਈ ਅਪੀਲ ਕੀਤੀ। ਉਹਨਾਂ ਦੇ ਨਾਲ ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ, ਜਰਨੈਲ ਸਿੰਘ ਖਾਲਸਾ, ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।
