
ਮਾਤਾ ਭਜਨ ਕੌਰ ਟਰਸਟ ਵੱਲੋਂ ਬੱਚਿਆਂ ਨੂੰ ਨਗਦ ਇਨਾਮ ਦਿੱਤੇ ਗਏ
ਮਾਹਿਲਪੁਰ - ਮਾਤਾ ਭਜਨ ਕੌਰ ਐਜੂਕੇਸ਼ਨਲ ਟਰਸਟ ਵੱਲੋਂ ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਦੇ ਅੱਠਵੀਂ ਜਮਾਤ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਲਾਨਾ ਸਕਾਲਰਸ਼ਿਪ ਦਿੱਤਾ ਗਿਆ। ਇਸ ਮੌਕੇ ਟਰਸਟ ਦੇ ਪ੍ਰਧਾਨ ਅਤੇ ਸਕੂਲ ਦੇ ਸਾਬਕਾ ਮੁਖੀ ਬਲਜਿੰਦਰ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਹਰ ਸਾਲ ਉਤਸ਼ਾਹਿਤ ਕੀਤਾ ਜਾਂਦਾ ਹੈ। ਇੱਥੇ ਹੀ ਬੱਸ ਨਹੀਂ ਸਗੋਂ ਸਾਹਿਤ ਸਿਰਜਣਾ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਪੁਸਤਕਾਂ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਮਾਹਿਲਪੁਰ - ਮਾਤਾ ਭਜਨ ਕੌਰ ਐਜੂਕੇਸ਼ਨਲ ਟਰਸਟ ਵੱਲੋਂ ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਦੇ ਅੱਠਵੀਂ ਜਮਾਤ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਲਾਨਾ ਸਕਾਲਰਸ਼ਿਪ ਦਿੱਤਾ ਗਿਆ। ਇਸ ਮੌਕੇ ਟਰਸਟ ਦੇ ਪ੍ਰਧਾਨ ਅਤੇ ਸਕੂਲ ਦੇ ਸਾਬਕਾ ਮੁਖੀ ਬਲਜਿੰਦਰ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਹਰ ਸਾਲ ਉਤਸ਼ਾਹਿਤ ਕੀਤਾ ਜਾਂਦਾ ਹੈ। ਇੱਥੇ ਹੀ ਬੱਸ ਨਹੀਂ ਸਗੋਂ ਸਾਹਿਤ ਸਿਰਜਣਾ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਪੁਸਤਕਾਂ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਕਲਾ, ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ। ਉਹਨਾਂ ਦਾ ਸਵਾਗਤ ਕਰਦਿਆਂ ਮੈਡਮ ਸਤਵੀਰ ਕੌਰ ਨੇ ਕਿਹਾ ਕਿ ਸ੍ਰੀ ਮਾਨ ਨੇ ਬਾਲ ਸਾਹਿਤ, ਸਮਾਜਿਕ, ਸਾਹਿਤਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਮਾਹਿਲਪੁਰ ਇਲਾਕੇ ਦਾ ਨਾਂ ਦੇਸ਼ ਵਿਦੇਸ਼ ਵਿੱਚ ਚਮਕਾਇਆ ਹੈ। ਉਹਨਾਂ ਦੁਆਰਾ ਸਿਰਜੀਆਂ ਰਚਨਾਵਾਂ ਵੱਖ ਵੱਖ ਸਕੂਲ ਬੋਰਡਾਂ ਦੇ ਪਾਠਕ੍ਰਮ ਵਿੱਚ ਦਰਜ ਹੋ ਚੁੱਕੀਆਂ ਹਨ ਅਤੇ ਨਿੱਕੀਆਂ ਕਰੂੰਬਲਾਂ ਬਾਲ ਰਸਾਲੇ ਦਾ ਨਾਮ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਸ਼ਾਮਿਲ ਹੋ ਚੁੱਕਾ ਹੈ। ਉਹਨਾ ਵਿਦਿਆਰਥਣ ਗੁਰਪ੍ਰੀਤ ਕੌਰ ਅਤੇ ਜਸਮੀਨ ਕੌਰ ਨੂੰ ਨਗਦ ਇਨਾਮ ਪ੍ਰਦਾਨ ਕਰਦਿਆਂ ਹੋਰ ਤਰੱਕੀਆਂ ਕਰਨ ਲਈ ਸ਼ਾਬਾਸ਼ ਦਿੱਤੀ l ਇਸ ਮੌਕੇ ਸਾਇੰਸ ਮਾਸਟਰ ਪਵਨ ਕੁਮਾਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਉੱਚਾ ਟੀਚਾ ਮਿਥਕੇ ਤਿਆਰੀ ਕਰਨੀ ਚਾਹੀਦੀ ਹੈ। ਜੇਕਰ ਉਹ ਦ੍ਰਿੜ ਨਿਸ਼ਚੇ ਨਾਲ ਮਿਹਨਤ ਕਰਨਗੇ ਤਾਂ ਉਹਨਾਂ ਲਈ ਜੀਵਨ ਦੀਆਂ ਉਚੇਰੀਆਂ ਮੰਜ਼ਲਾਂ ਦੇ ਰਾਹ ਹਮੇਸ਼ਾ ਖੁੱਲ੍ਹ ਜਾਣਗੇ l ਸਕੂਲ ਮੈਨੇਜਿੰਗ ਕਮੇਟੀ ਦੀ ਚੇਅਰ ਪਰਸਨ ਸ਼੍ਰੀਮਤੀ ਰੀਨਾ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ, ਰਣਜੀਤ ਕੌਰ, ਇਕਬਾਲ ਬਾਨੋ,ਤਰਸੇਮ ਕੌਰ, ਬਲਵੀਰ ਕੌਰ,ਹਰਬੰਸ ਕੌਰ ਸਮੇਤ ਮੈਨੇਜਿੰਗ ਕਮੇਟੀ ਦੇ ਮੈਂਬਰ ਵਿਦਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਸਨ।
