ਸਰਕਾਰੀ ਸਕੂਲ ਡਘਾਮ ਵਿੱਚ ਸਲਾਨਾ ਨਤੀਜੇ ਮੌਕੇ ਬੱਚਿਆਂ ਦਾ ਸਨਮਾਨ

ਗੜ੍ਹਸ਼ੰਕਰ, 28 ਮਾਰਚ:- ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਡਘਾਮ ਵਿਖੇ ਸਾਂਝੇ ਤੌਰ 'ਤੇ ਸਾਲਾਨਾ ਨਤੀਜਿਆਂ ਮੌਕੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਾਲਾਨਾ ਨਤੀਜਾ ਘੋਸ਼ਿਤ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਟੇਸ਼ਨਰੀ ਦਾ ਸਮਾਨ ਦੇ ਕੇ ਸਨਮਾਨਿਤ ਕੀਤਾ ਗਿਆ |

ਗੜ੍ਹਸ਼ੰਕਰ, 28 ਮਾਰਚ:- ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਡਘਾਮ ਵਿਖੇ ਸਾਂਝੇ ਤੌਰ 'ਤੇ ਸਾਲਾਨਾ ਨਤੀਜਿਆਂ ਮੌਕੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਾਲਾਨਾ ਨਤੀਜਾ ਘੋਸ਼ਿਤ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਟੇਸ਼ਨਰੀ ਦਾ ਸਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਮਾਤਾ ਮਹਿੰਦਰ ਕੌਰ ਜੀ ਦੇ ਪਰਿਵਾਰ ਵੱਲੋਂ ਬੱਚਿਆਂ ਨੂੰ ਟਰਾਫੀਆਂ ਭੇਂਟ ਕੀਤੀਆਂ ਗਈਆਂ ਅਤੇ ਸ਼੍ਰੀ ਗੁਰੂ ਰਵਿਦਾਸ ਧਾਰਮਿਕ ਅਸਥਾਨ ਡਘਾਮ ਦੀ ਕਮੇਟੀ ਵੱਲੋਂ ਸਟੇਸ਼ਨਰੀ ਭੇਟ ਕੀਤੀ ਗਈ। ਇਸ ਮੌਕੇ ਮਾਸਟਰ ਹਰਦੀਪ ਕੁਮਾਰ ਨੇ ਪਤਵੰਤਿਆਂ ਦਾ ਸਕੂਲ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਮਾਪਿਆਂ ਅਤੇ ਪਤਵੰਤਿਆਂ ਨੂੰ ਸਕੂਲ 'ਚ ਦਾਖਲਾ ਵਧਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਸਕੂਲ ਦੇ ਮੁੱਖ ਅਧਿਆਪਕ ਨਵਦੀਪ ਸਹਿਗਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣਾ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸ਼੍ਰੀ ਗੁਰੂ ਰਵਿਦਾਸ ਧਾਰਮਿਕ ਅਸਥਾਨ ਦੀ ਕਮੇਟੀ ਦੀ ਤਰਫੋਂ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਵਿੱਦਿਆ ਦੇ ਖੇਤਰ ਵਿੱਚ ਪ੍ਰਾਪਤੀਆਂ ਲਈ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਦੀ ਸਲਾਹ ਦਿੰਦੇ ਸਖਤ ਮਿਹਨਤ ਨਾਲ ਪੜ੍ਹਾਈ ਕਰਕੇ  ਜੀਵਨ ਨੂੰ ਰੌਸ਼ਨ ਬਣਾਉਣ ਲਈ ਕੀਮਤੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਦਾਨੀ ਮਾਤਾ ਮਹਿੰਦਰ ਕੌਰ, ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਬਲਜੀਤ ਸਿੰਘ, ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕਾ ਨਵਦੀਪ ਸਹਿਗਲ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।