ਜਿਹੜੇ ਅਧਿਕਾਰੀ ਜਨਤਾ ਲਈ ਕੰਮ ਨਹੀਂ ਕਰ ਸਕਦੇ, ਉਨ੍ਹਾਂ ਨੂੰ ਸੇਵਾ ਵਿੱਚ ਰਹਿਣ ਦਾ ਵੀ ਅਧਿਕਾਰ ਨਹੀਂ - ਸੰਜੀਵ ਵਸ਼ਿਸ਼ਟ

ਐਸ.ਏ.ਐਸ. ਨਗਰ, 22 ਮਈ- ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਜਿਹੜੇ ਅਧਿਕਾਰੀ ਜਨਤਾ ਲਈ ਕੰਮ ਨਹੀਂ ਕਰ ਸਕਦੇ, ਉਨ੍ਹਾਂ ਨੂੰ ਸੇਵਾ ਵਿੱਚ ਰਹਿਣ ਦਾ ਵੀ ਅਧਿਕਾਰ ਨਹੀਂ ਹੈ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਬੀਤੀ ਸ਼ਾਮ ਆਏ ਤੇਜ ਤੂਫਾਨ ਕਾਰਨ ਅੱਧੇ ਸ਼ਹਿਰ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਬੀਤੀ ਰਾਤ ਅੱਧੇ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਗਰਮੀ ਵਿੱਚ ਰਾਤ ਕੱਟਣੀ ਪਈ।

ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨਾ ਮਿਲਣ ਕਾਰਨ ਤੰਗ ਆਏ ਲੋਕ ਪਾਵਰਕਾਮ ਅਧਿਕਾਰੀਆਂ ਨੂੰ ਫੋਨ ਕਰਕੇ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕਰਦੇ ਰਹੇ ਪਰੰਤੂ ਪਾਵਰਕਾਮ ਅਧਿਕਾਰੀਆਂ ਦੀ ਹਾਲਤ ਇਹ ਸੀ ਕਿ ਉਨ੍ਹਾਂ ਵੱਲੋਂ ਲੋਕਾਂ ਦੇ ਫੋਨ ਵੀ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਜਿਹੇ ਅਧਿਕਾਰੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜਨਤਕ ਹਿੱਤ ਵਿੱਚ ਕੰਮ ਕਰਦੇ ਹੋਏ ਅਜਿਹੇ ਅਧਿਕਾਰੀਆਂ ਨੂੰ ਜਨਤਕ ਸੰਪਰਕ ਤੋਂ ਹਟਾ ਦੇਣਾ ਚਾਹੀਦਾ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੋਂ ਬਚਦੇ ਹਨ ਅਤੇ ਉਨ੍ਹਾਂ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹਨ।
ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਉਹ ਖੁਦ ਸਵੇਰੇ 10 ਵਜੇ ਤੋਂ ਪਾਵਰਕਾਮ ਦੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰਦੇ ਰਹੇ, ਪਰੰਤੂ ਅਧਿਕਾਰੀਆਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਪਾਵਰਕਾਮ ਦੇ ਚੇਅਰਮੈਨ ਨੂੰ ਵੀ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਦਿਖਾਵਾ ਕਰ ਰਹੀ ਹੈ, ਪਰ ਬਿਜਲੀ ਦਾ ਢਾਂਚਾ ਇੰਨਾ ਪੁਰਾਣਾ ਹੈ ਕਿ ਥੋੜ੍ਹੀ ਜਿਹੀ ਹਨੇਰੀ ਜਾਂ ਤੂਫਾਨ ਨਾਲ ਵੀ ਪੂਰਾ ਸਿਸਟਮ ਢਹਿ-ਢੇਰੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਦੋ ਦਿਨ ਬਿਨ੍ਹਾਂ ਬਿਜਲੀ ਦੇ ਬਿਤਾਉਣੇ ਪੈਂਦੇ ਹਨ। ਵਸ਼ਿਸ਼ਟ ਨੇ ਕਿਹਾ ਕਿ ਪਾਵਰਕਾਮ ਕੋਲ ਲੋੜੀਂਦਾ ਸਟਾਫ ਨਹੀਂ ਹੈ, ਜਿਸ ਕਾਰਨ ਕੁਝ ਘੰਟਿਆਂ ਵਿੱਚ ਹੱਲ ਹੋਣ ਵਾਲੀ ਸਮੱਸਿਆ ਨੂੰ ਹੱਲ ਹੋਣ ਵਿੱਚ ਕਈ ਦਿਨ ਲੱਗ ਜਾਂਦੇ ਹਨ।