ਅੰਬੇਡਕਰ ਜੈਅੰਤੀ ਤੇ ਸ਼ੋਭਾ ਯਾਤਰਾ ਕੱਢਣ ਸਬੰਧੀ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਮਾਹਿਲਪੁਰ ਅਤੇ ਡਾਕਟਰ ਬੀ. ਆਰ. ਅੰਬੇਡਕਰ ਵੈਲਫੇਅਰ ਸੋਸਾਇਟੀ ਮਾਹਿਲਪੁਰ ਦੀ ਵਿਸ਼ੇਸ਼ ਮੀਟਿੰਗ 31 ਮਾਰਚ ਨੂੰ

ਮਾਹਿਲਪੁਰ, (29 ਮਾਰਚ)- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ. ਰਾਓ. ਅੰਬੇਡਕਰ ਜੀ ਦੇ ਜਨਮ ਦਿਨ (ਅੰਬੇਡਕਰ ਜੈਅੰਤੀ ) ਤੇ 14 ਅਪ੍ਰੈਲ ਨੂੰ ਮਾਹਿਲਪੁਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਦੀ ਪ੍ਰਧਾਨ ਸੀਮਾ ਰਾਣੀ ਬੋਧ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਵਜੋਂ 31 ਮਾਰਚ ਦਿਨ ਐਤਵਾਰ ਨੂੰ ਸ਼ਾਮੀ 4 ਵਜੇ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਬੀਡੀਓ ਕਲੋਨੀ ਮਾਹਿਲਪੁਰ ਵਿਖੇ ਡਾਕਟਰ ਬੀ. ਆਰ. ਅੰਬੇਡਕਰ ਵੈਲਫਰ ਸੋਸਾਇਟੀ ਮਾਹਿਲਪੁਰ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਉਹਨਾਂ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਅਤੇ ਅੰਬੇਡਕਰ ਮਿਸ਼ਨ ਤੇ ਕੰਮ ਕਰਦੇ ਸਾਥੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ। ਉਹਨਾਂ ਕਿਹਾ ਕਿ ਇਹ ਸ਼ੋਭਾ ਯਾਤਰਾ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਪਿਛਲੇ 12 ਸਾਲਾਂ ਤੋਂ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਸ਼ੋਭਾ ਯਾਤਰਾ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਬੀਡੀਓ ਕਾਲੋਨੀ ਮਾਹਿਲਪੁਰ  ਤੋਂ ਠੀਕ 1ਵਜੇ ਰਵਾਨਾ ਹੋਵੇਗੀ। ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਅੰਬੇਡਕਰੀ ਸਾਥੀਆਂ ਵੱਲੋਂ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਦਾ ਸਵਾਗਤ ਕੀਤਾ ਜਾਵੇਗਾ ਅਤੇ ਉਨਾਂ ਲਈ ਖਾਣ ਪੀਣ ਦਾ ਸਮੇਂ ਤੇ ਪਰਿਸਥਿਤੀਆਂ ਅਨੁਸਾਰ ਪ੍ਰਬੰਧ ਹੋਵੇਗਾ। ਇਸ ਸਮਾਗਮ ਨੂੰ ਅੰਤਿਮ ਰੂਪ ਰੇਖਾ 31 ਮਾਰਚ ਦੀ ਮੀਟਿੰਗ ਵਿੱਚ ਦੇ ਦਿੱਤੀ ਜਾਵੇਗੀ।