ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਨੇ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਹੀ ਸਮਾਜ ਭਲਾਈ ਦੇ ਕਾਰਜ ਕੀਤੇ

ਮਾਹਿਲਪੁਰ, (1ਅਪ੍ਰੈਲ ) - ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਸੂਲਪੁਰ ਸੀਨੀਅਰ ਕਾਂਗਰਸੀ ਆਗੂ ਪਿਛਲੇ ਲੰਬੇ ਸਮੇਂ ਤੋਂ ਟਰੱਸਟ ਦੇ ਮਾਧਿਅਮ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ। ਜਿੱਥੇ ਉਨਾਂ ਨੇ ਪਿਛਲੇ ਸਮੇਂ ਦੌਰਾਨ ਅਨੇਕਾਂ ਹੀ ਲੋੜਵੰਦ ਲੜਕੀਆਂ ਦੇ ਵਿਆਹਾਂ ਵਿੱਚ ਮਦਦ ਕੀਤੀ, ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਦਿੱਤਾ, ਲੋੜਵੰਦਾਂ ਨੂੰ ਦਵਾਈ ਵਾਸਤੇ ਮਦਦ ਕੀਤੀ ਉੱਥੇ ਉਹਨਾਂ ਨੇ ਕਰੋਨਾ ਕਾਲ ਵਿੱਚ ਲੋੜਵੰਦਾਂ ਦੀ ਮਦਦ ਕਰਕੇ ਪੁੰਨ ਦੇ ਕਾਰਜ ਕੀਤੇ।

ਮਾਹਿਲਪੁਰ, (1ਅਪ੍ਰੈਲ ) - ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਰਸੂਲਪੁਰ ਸੀਨੀਅਰ ਕਾਂਗਰਸੀ ਆਗੂ ਪਿਛਲੇ ਲੰਬੇ ਸਮੇਂ ਤੋਂ ਟਰੱਸਟ ਦੇ ਮਾਧਿਅਮ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ। ਜਿੱਥੇ ਉਨਾਂ ਨੇ ਪਿਛਲੇ ਸਮੇਂ ਦੌਰਾਨ ਅਨੇਕਾਂ ਹੀ ਲੋੜਵੰਦ ਲੜਕੀਆਂ ਦੇ ਵਿਆਹਾਂ ਵਿੱਚ ਮਦਦ ਕੀਤੀ, ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਦਿੱਤਾ, ਲੋੜਵੰਦਾਂ ਨੂੰ ਦਵਾਈ ਵਾਸਤੇ ਮਦਦ ਕੀਤੀ ਉੱਥੇ ਉਹਨਾਂ ਨੇ ਕਰੋਨਾ ਕਾਲ ਵਿੱਚ ਲੋੜਵੰਦਾਂ ਦੀ ਮਦਦ ਕਰਕੇ ਪੁੰਨ ਦੇ ਕਾਰਜ ਕੀਤੇ। ਪਿਛਲੇ ਲੰਬੇ ਸਮੇਂ ਤੋਂ ਮਾਤਾ ਚਿੰਤ ਕੌਰ ਚੈਰੀਟੇਬਲ ਟਰੱਸਟ ਦੇ ਮਾਧਿਅਮ ਰਾਹੀਂ ਸਰਦਾਰ ਕੁਲਵਿੰਦਰ ਸਿੰਘ ਰਸੂਲਪੁਰ ਵੱਲੋਂ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਕਾਰਜਾਂ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ।ਵਰਨਣਯੋਗ ਹੈ ਕਿ ਕੁਲਵਿੰਦਰ ਸਿੰਘ ਰਸੂਲਪੁਰ ਪਿਛਲੇ 30 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਕਾਂਗਰਸ ਪਾਰਟੀ ਦੇ ਇੱਕ ਸੱਚੇ ਸਿਪਾਹੀ ਬਣ ਕੇ ਉਹਨਾਂ ਨੇ ਹਮੇਸ਼ਾ ਹੀ ਪਾਰਟੀ ਹਾਈ ਕਮਾਂਡ ਦੇ ਹਰ ਫੈਸਲੇ ਤੇ ਫੁੱਲ ਚੜਾਏ ਹਨ। ਪਾਰਟੀ ਦੀ ਮਜਬੂਤੀ ਲਈ ਉਹ ਦਿਨ ਰਾਤ ਕੰਮ ਕਰਦੇ ਹੋਏ ਪਾਰਟੀ ਨਾਲ ਚਟਾਨ ਵਾਂਗ ਖੜੇ ਰਹਿੰਦੇ ਹਨ। ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚ ਉਹਨਾਂ ਦਾ ਬਹੁਤ ਹੀ ਇੱਜਤ ਮਾਣ ਤੇ ਸਤਿਕਾਰ ਹੈ। ਕੁਲਵਿੰਦਰ ਸਿੰਘ ਰਸੂਲਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰਾਜਨੀਤਿਕ ਖੇਤਰ ਵਿੱਚ ਹਰ ਵਿਅਕਤੀ ਨੂੰ ਆਪਣੀ ਮਾਂ ਪਾਰਟੀ ਵਿੱਚ ਰਹਿੰਦੇ ਹੋਏ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰਦੇ ਰਹਿਣਾ ਚਾਹੀਦਾ ਹੈ।