
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਮਾਹਿਲਪੁਰ, (2 ਅਪ੍ਰੈਲ )- ਡਾਕਟਰ ਅੰਬੇਡਕਰ ਵੈਲਫੇਅਰ ਸੋਸਾਇਟੀ ਧਰਮਸ਼ਾਲਾ ਵਾਰਡ ਨੰਬਰ 3 ਮਾਹਿਲਪੁਰ ਵਿਖੇ ਸੋਸਾਇਟੀ ਵੱਲੋਂ ਸਮੂਹ ਵਾਰਡ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਮਾਹਿਲਪੁਰ, (2 ਅਪ੍ਰੈਲ )- ਡਾਕਟਰ ਅੰਬੇਡਕਰ ਵੈਲਫੇਅਰ ਸੋਸਾਇਟੀ ਧਰਮਸ਼ਾਲਾ ਵਾਰਡ ਨੰਬਰ 3 ਮਾਹਿਲਪੁਰ ਵਿਖੇ ਸੋਸਾਇਟੀ ਵੱਲੋਂ ਸਮੂਹ ਵਾਰਡ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਵਾਲਿਆਂ ਨੇ ਕਥਾ ਕੀਰਤਨ ਕਰਦਿਆਂ ਕਿਹਾ ਕਿ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਆਪਣੀ ਬਾਣੀ ਵਿੱਚ ਸਮੁੱਚੀ ਮਾਨਵਤਾ ਨੂੰ ਇੱਕ ਪ੍ਰਭੂ ਦੇ ਲੜ ਲੱਗਣ, ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਔਰਤ ਜਾਤੀ ਦਾ ਸਤਿਕਾਰ ਕਰਨ, ਗਿਆਨਵਾਨ ਅਤੇ ਵਿਵੇਕਸ਼ੀਲ ਬਣਕੇ ਸ਼ਹਿਦ ਦੀਆਂ ਮੱਖੀਆਂ ਵਾਂਗੂ ਇਕੱਠੇ ਰਹਿਣ, ਬੇਗਮਪੁਰੇ ਦੀ ਸਿਰਜਣਾ ਕਰਨ, ਵੱਧ ਤੋਂ ਵੱਧ ਪੜ੍ਹਾਈ ਲਿਖਾਈ ਕਰਨ, ਚੰਗੇ ਮਹਾਂਪੁਰਸ਼ਾਂ ਦੀ ਸੰਗਤ ਕਰਨ ਦੇ ਨਾਲ- ਨਾਲ ਸੇਵਾ ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੰਦੇ ਹਨ। ਸਮਾਗਮ ਵਿੱਚ ਸੰਤ ਬਾਬਾ ਮੇਜਰ ਦਾਸ ਹੱਲੂਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸੋਸਾਇਟੀ ਦੀ ਪ੍ਰਧਾਨ ਰੀਨਾ ਰਾਣੀ, ਮਲਕੀਤ ਸਿੰਘ, ਸਤਿਆ ਦੇਵੀ, ਨਿਰਮਲ ਸਿੰਘ, ਸਰਵਣ ਸਿੰਘ, ਭਗਵੰਤ ਸਿੰਘ, ਨੀਰਜ, ਸੋਨੂ, ਰਮਨ ਕੁਮਾਰ, ਬਲਜੀਤ ਕੌਰ, ਕੁਲਦੀਪ ਕੌਰ,ਰਾਮ ਲਾਲ, ਕਸ਼ਮੀਰ ਕੌਰ, ਨਿਰਮਲਾ ਦੇਵੀ, ਕਮਲਾ ਦੇਵੀ, ਗੁਰਮੀਤ ਚੰਦ, ਸਨੀ, ਹਰਮਨ ਕੁਮਾਰ, ਪ੍ਰੇਮ ਚੰਦ, ਜਿੰਦਰ, ਜਤਿੰਦਰ ਕੁਮਾਰ ਕੌਂਸਲਰ ਸਮੇਤ ਵਾਰਡ ਨਿਵਾਸੀ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਗੁਰੂ ਕੇ ਲੰਗਰ ਅਤੁੱਟ ਚੱਲੇ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੀ ਪ੍ਰਧਾਨ ਰੀਨਾ ਰਾਣੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਤਾਂ ਮਹਾਂਪੁਰਸ਼ਾਂ ਵਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕਰਨ ਦੇ ਨਾਲ- ਨਾਲ ਆਪਸੀ ਪ੍ਰੇਮ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ। ਇਸ ਮੌਕੇ ਉਨਾਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਰੰਤਰ ਚਲਦੇ ਰਹਿਣੇ ਚਾਹੀਦੇ ਹਨ।
