ਫਤਿਹਪੁਰ ਵਿਖੇ ਬਾਬਾ ਦੀਪ ਸਿੰਘ ਜੀ ਅਜਾਦ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ
ਬਲਾਚੌਰ - ਪਿੰਡ ਫਤਿਹਪੁਰ ਵਿਖੇ ਬਾਬਾ ਦੀਪ ਸਿੰਘ ਜੀ ਅਜਾਦ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ 'ਚ ਭਾਜਪਾ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਬੱਡੀ ਦੀਆ ਰੇਡਾਂ ਦਾ ਆਨੰਦ ਲਿਆ। ਇਸ ਮੌਕੇ ਲਾਲਪੁਰਾ ਨੇ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਤੇ ਆਸ਼ੀਰਵਾਦ ਦਿੱਤਾ।

ਉਹਨਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੀ ਪ੍ਰੇਰਨਾ ਦਿੱਤੀ ਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਲਾਲਪੁਰਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵਪੂਰਨ ਸਥਾਨ ਹੈ। ਖੇਡਾਂ ਵਿਦਿਆਰਥੀਆਂ ਅੰਦਰ ਨੈਤਿਕ ਗੁਣ ਜਿਵੇ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ ਤੇ ਸਬਰ ਆਦਿ ਕੁੱਟ ਕੁੱਟ ਕੇ ਭਰਦੀਆਂ ਹਨ।
ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਜਦੋਂ ਉਹ ਆਪਣੀ ਖੇਡ ਜਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਹਾਕੀ, ਫੁੱਟਬਾਲ, ਕ੍ਰਿਕਟ, ਬਾਸਕਟਬਾਲ, ਕਬੱਡੀ ਆਦਿ ਖੇਡਾਂ ਟੀਮ ਭਾਵਨਾ ਨਾਲ ਖੇਡੀਆਂ ਜਾਂਦੀਆਂ ਹਨ। ਜਿਸ ਨਾਲ ਖਿਡਾਰੀ ਇਕਜੁੱਟਤਾ ਤੇ ਸਹਿਯੋਗ ਆਦਿ ਗੁਣ ਸਹਿਜੇ ਹੀ ਸਿੱਖ ਜਾਂਦੇ ਹਨ। ਲਾਲਪੁਰਾ ਨੇ ਕਿਹਾ ਕਿ ਅੱਜ ਜਿਆਦਾਤਰ ਨੋਜਵਾਨ ਗੈਂਗਵਾਰ ਤੇ ਨਸ਼ੇ ਆਦਿ ਕੁਰੀਤੀਆਂ 'ਚ ਫਸ ਕੇ ਆਪਣਾ ਬਹੁਮੁੱਲਾ ਜੀਵਨ ਵਿਅਰਥ ਗਵਾ ਰਹੇ ਹਨ। ਉਹਨਾਂ ਦੀ ਊਰਜਾ ਤੇ ਸਮੇਂ ਨੂੰ ਸਹੀ ਵਰਤੋਂ ਵਿੱਚ ਲਗਾਉਣ ਲਈ ਖੇਡਾਂ ਪ੍ਰਭਾਵਸ਼ਾਲੀ ਜਰੀਆ ਹੋ ਸਕਦੀਆਂ ਹਨ।
ਇਸ ਮੌਕੇ ਜਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਲਾਲਪੁਰਾ ਵਲੋਂ ਵੱਡੇ ਪੱਧਰ ਤੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਬੰਧਕਾਂ ਵਲੋਂ ਲਾਲਪੁਰਾ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਟੂਰਨਾਮੈਂਟ ਵਿਚ ਪਹੁੰਚਣ ਲਈ ਧੰਨਵਾਦ ਵੀ ਕੀਤਾ।