ਬਾਰਾਂਦਰੀ ਬਾਗ ਨਵਾਂਸ਼ਹਿਰ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਬਾਰਾਂਦਰੀ ਬਾਗ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲ੍ਹੇ ਦੇ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਨਵਿਆਉਣ ਅਤੇ ਨਵੇਂ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀਆਂ ਹੋਰ ਕਮੇਟੀਆਂ ਬਣਾਈਆਂ ਜਾਣਗੀਆਂ।

ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਬਾਰਾਂਦਰੀ ਬਾਗ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲ੍ਹੇ ਦੇ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਨਵਿਆਉਣ ਅਤੇ ਨਵੇਂ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੀਆਂ ਹੋਰ ਕਮੇਟੀਆਂ ਬਣਾਈਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਭਾਜਪਾ ਦਾ ਮੁਕੰਮਲ ਵਿਰੋਧ ਸਮੁੱਚੇ ਦੇਸ਼ ਵਿੱਚ ਕੀਤਾ ਜਾਵੇਗਾ। ਭਾਜਪਾ ਨੇ ਦਿੱਲੀ ਸੰਘਰਸ਼ ਮੌਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਹੀਂ ਕੀਤਾ। ਭਾਜਪਾ ਦੇਸ਼ ਦੇ ਕਿਸਾਨਾਂ ਅਤੇ ਮਜਦੂਰਾਂ ਨੂੰ ਉਹਨਾਂ ਦੀ ਰਾਜਧਾਨੀ ਦਿੱਲੀ 'ਚ ਜਾਣ ਤੋਂ ਵੀ ਰੋਕ ਰਹੀ ਹੈ। ਭਾਜਪਾ ਦਾ ਪਿੰਡਾਂ 'ਚ ਵੜਨ ਦਾ ਮੁਕੰਮਲ ਵਿਰੋਧ ਕੀਤਾ ਜਾਵੇਗਾ। ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਖਤਮ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਦੀ ਥਾਂ ਕਿਸਾਨਾਂ ਨੂੰ ਦੋਸ਼ੀ ਠਹਿਰਾਅ ਰਹੀਆਂ ਹਨ। ਪੰਜਾਬ ਦੇ ਦਰਿਆਵਾਂ ਦੇ ਪਾਣੀ ਦਾ ਬਣਦਾ ਹਿੱਸਾ ਪੰਜਾਬ ਨੂੰ ਨਾ ਦੇ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਸਰਕਾਰ ਖਾਤਮੇ ਵੱਲ ਲਿਜਾ ਰਹੀ ਹੈ। ਇਸ ਦੀਆਂ ਜਰੂਰਤਾਂ ਲਈ ਬੱਜਟ ਵਿੱਚ ਲੋੜੀਂਦੀ ਰਕਮ ਵੀ ਨਹੀਂ ਦਿੱਤੀ ਗਈ ਹੈ। ਸਰਕਾਰ ਕਿਸਾਨਾਂ ਨੂੰ ਝੋਨੇ ਦਾ ਬਦਲ ਦੇਵੇ ਅਤੇ ਲੋੜਾਂ ਲਈ ਸਸਤੇ ਕਰਜੇ ਦਾ ਪ੍ਰਬੰਧ ਕਰੇ ਤਾਂ ਜੋ ਪੰਜਾਬ ਦੀ ਕਿਸਾਨੀ ਕਰਜੇ ਦੇ ਜਾਲ ਵਿੱਚੋਂ ਬਾਹਰ ਆ ਸਕੇ। ਇਸ ਮੌਕੇ ਪਰਮਜੀਤ ਸਿੰਘ ਸਹਾਪੁਰ ਨਵਾਂਸ਼ਹਿਰ ਇਲਾਕੇ ਦੇ ਪ੍ਰਧਾਨ, ਸੁਰਿੰਦਰ ਸਿੰਘ ਮਹਿਰਮਪੁਰ ਔੜ ਬਲਾਕ ਦੇ ਪ੍ਰਧਾਨ, ਸੋਹਣ ਸਿੰਘ ਅਟਵਾਲ ਮੀਤ ਪ੍ਰਧਾਨ, ਜਸਵਿੰਦਰ ਸਿੰਘ ਮਾਹਿਲ, ਕਸ਼ਮੀਰ ਸਿੰਘ, ਰਾਮ ਜੀ ਦਾਸ ਸਨਾਵਾ, ਬਲਦੇਵ ਸਿੰਘ, ਅਵਤਾਰ ਸਿੰਘ ਸਕੋਹਪੁਰ, ਬਿੱਕਰ ਸਿੰਘ ਸੇਖੂਪੁਰ, ਕਰਨੈਲ ਸਿੰਘ ਉੜਾਪੜ, ਅਵਤਾਰ ਸਿੰਘ ਉੜਾਪੜ, ਮਲਕੀਤ ਸਿੰਘ ਉਚੀ ਪੱਲੀ ਤੇ ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।