ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ 'ਮੇਰਾ ਪਹਿਲਾ ਸਬਕ' ਸਮਾਗਮ

ਮਾਹਿਲਪੁਰ, ( 6ਅਪ੍ਰੈਲ ) - ਸ਼੍ਰੋ. ਗੁ .ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ .ਹਰਮਿੰਦਰ ਸਿੰਘ ਸਕੱਤਰ ਵਿੱਦਿਆ ਅਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪੜ੍ਹਾਈ ਆਰੰਭ ਕਰਨ ਵਾਲੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਦੀ ਪਹਿਲੀ ਵਾਰ ਲਿਖਣ ਦੀ ਸ਼ੁਰੂਆਤ ਅਰਦਾਸ ਕਰ ਕੇ ਅਤੇ ੧ਓ ਲਿਖ ਕੇ ਕਰਵਾਈ ਗਈ ।

ਮਾਹਿਲਪੁਰ, ( 6ਅਪ੍ਰੈਲ ) - ਸ਼੍ਰੋ. ਗੁ .ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ .ਹਰਮਿੰਦਰ ਸਿੰਘ ਸਕੱਤਰ ਵਿੱਦਿਆ ਅਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪੜ੍ਹਾਈ ਆਰੰਭ ਕਰਨ ਵਾਲੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਦੀ ਪਹਿਲੀ ਵਾਰ ਲਿਖਣ ਦੀ ਸ਼ੁਰੂਆਤ ਅਰਦਾਸ ਕਰ ਕੇ ਅਤੇ ੧ਓ  ਲਿਖ ਕੇ ਕਰਵਾਈ ਗਈ । ਪਹਿਲੀ ਵਾਰ ਲਿਖਣ ਦੀ ਰਸਮ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਧਾਰਮਿਕ ਸ਼ਖਸੀਅਤ ਪ੍ਰੋਫੈਸਰ ਅਪਿੰਦਰ ਸਿੰਘ ਜੀ ਐਡੀਸ਼ਨਲ ਸਕੱਤਰ ਸਕੂਲ ਕਮੇਟੀ ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਮੈਨੇਜਰ ਜਸਵਿੰਦਰ ਸਿੰਘ ਗੁਰਦੁਆਰਾ ਸ਼ਹੀਦਾਂ ਅਤੇ ਇਲਾਕੇ ਦੀ ਹਰਮਨ ਪਿਆਰੀ ਸੇਵਾ ਨੂੰ ਸਮਰਪਿਤ ਸ਼ਖਸੀਅਤ ਦੁਸ਼ਿਅੰਤ ਸਿੰਘ ਨੇ ਨਿਭਾਈ  । ਪ੍ਰੋਗਰਾਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ। ਬੱਚਿਆਂ ਵੱਲੋਂ ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ ਸੰਬੰਧਿਤ ਕਵਿਤਾਵਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਪ੍ਰੋਫੈਸਰ ਆਪਿੰਦਰ ਸਿੰਘ ਨੇ ਕਿਹਾ ਕਿ ਤੁਸੀਂ ਭਾਗਾਂ ਵਾਲੇ ਹੋ ਕਿ ਤੁਹਾਡੇ ਬੱਚਿਆਂ ਦੀ ਸਿੱਖਿਆ ਦਾ ਆਰੰਭ ਸਾਹਿਬਜਾਦਾ ਅਜੀਤ ਸਿੰਘ ਜੀ ਦੇ ਨਾਮ ਤੋਂ ਵਰੋਸਾਈ ਹੋਈ ਇਸ ਸੰਸਥਾ ਵਿੱਚ ਹੋਇਆ ਹੈ।