ਮਹਿਲਾਵਾਂ ਨੂੰ 33 ਫੀਸਦੀ ਸੀਟਾਂ ਦੇਣ ਲਈ ਸਿਆਸੀ ਪਾਰਟੀਆਂ ਨੂੰ ਸਲਾਹ ਜਾਰੀ ਕਰੇ ਚੋਣ ਕਮਿਸ਼ਨ: ਨਛੱਤਰ ਬੈਦਵਾਨ
ਐਸ ਏ ਐਸ ਨਗਰ, 6 ਅਪ੍ਰੇਲ - ਸਮਾਜਸੇਵੀ ਅਤੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਵਲੋਂ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਮਹਿਲਾ ਉਮੀਦਵਾਰਾਂ ਨੂੰ 33 ਫੀਸਦੀ ਸੀਟਾਂ ਤੇ ਚੋਣ ਲੜਾਉਣ ਲਈ ਸਿਆਸੀ ਪਾਰਟੀਆਂ ਨੂੰ ਸਲਾਹ ਜਾਰੀ ਕੀਤੀ ਜਾਵੇ।

ਉਹਨਾਂ ਲਿਖਿਆ ਹੈ ਕਿ ਸੰਵਿਧਾਨ ਦੀ 106ਵੀਂ ਸੋਧ ਐਕਟ ਦਾ ਉਦੇਸ਼ ਲੋਕ ਸਭਾ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਸਾਰੀਆਂ ਸੀਟਾਂ ਦਾ ਇੱਕ ਤਿਹਾਈ ਹਿੱਸਾ ਰਾਖਵਾਂ ਕਰਨਾ ਹੈ। ਪੱਤਰ ਵਿੱਚ ਉਹਨਾਂ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਵਲੋਂ ਰਜਿਸਟਰਡ ਰਾਜਨੀਤਿਕ ਪਾਰਟੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਰਾਜ ਵਿੱਚ ਮਹਿਲਾ ਉਮੀਦਵਾਰਾਂ ਨੂੰ 33 ਫੀਸਦੀ ਨੁਮਾਇੰਦਗੀ ਦੇਣ ਲਈ ਐਡਵਾਈਜ਼ਰੀ ਜਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਪਾਰਟੀਆਂ ਨੂੰ ਸਿਰਫ਼ ਭਾਸ਼ਣ ਅਤੇ ਨਾਅਰੇ ਦੇਣ ਦੀ ਬਜਾਏ ਮਹਿਲਾ ਉਮੀਦਵਾਰਾਂ ਨੂੰ ਸੰਸਦ ਤੱਕ ਪਹੁੰਚਣ ਦੇ ਮੌਕੇ ਪ੍ਰਦਾਨ ਕਰਕੇ ਲੋਕਤੰਤਰ ਅਤੇ ਸਮਾਨਤਾ ਦੀ ਵਿਭਿੰਨਤਾ ਅਤੇ ਸ਼ਮੂਲੀਅਤ ਪ੍ਰਤੀ ਆਪਣੀ ਸੱਚੀ ਵਚਨਬੱਧਤਾ ਦਿਖਾਉਣੀ ਚਾਹੀਦੀ ਹੈ।