ਵਿਸ਼ਵ ਸਿਹਤ ਦਿਵਸ ਮਨਾਇਆ
ਐਸ ਏ ਐਸ ਨਗਰ, 6 ਅਪ੍ਰੈਲ - ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮਟੌਰ ਵਿਖੇ ਸਕੂਲ ਦੇ ਪ੍ਰਿੰਸੀਪਲ ਅਤੇ ਉਹਨਾਂ ਦੀ ਟੀਮ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕਿਰਤ ਵਿਭਾਗ ਦੇ ਕਮਿਸ਼ਨਰ ਸ਼੍ਰੀ ਸੁਨੀਲ ਬੋਰੀਵਾਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਬੱਚਿਆਂ ਨੂੰ ਵਿਸ਼ਵ ਸਿਹਤ ਦਿਵਸ ਬਾਰੇ ਜਾਣਕਾਰੀ ਦਿੱਤੀ।

ਸੁਸਾਇਟੀ ਦੇ ਚੇਅਰਮੈਨ ਸ਼੍ਰੀ ਕੇ ਕੇ ਸੈਣੀ ਨੇ ਬੱਚਿਆਂ ਨੂੰ ਰੋਜਾਨਾ ਸਵੇਰੇ ਉੱਠ ਕੇ ਪਾਣੀ ਦੀ ਵਰਤੋਂ ਕਰਨ, ਯੋਗਾ ਅਤੇ ਕਸਰਤ ਕਰਨ, ਖਾਣ ਪੀਣ ਵਾਲੀਆਂ ਘਰੇਲੂ ਚੀਜ਼ਾਂ ਦੀ ਵਰਤੋਂ ਕਰਨ, ਕੋਲਡਡਿੰਰਕ, ਪੀਜਾ ਅਤੇ ਹੋਰ ਵਸਤੂਆਂ ਦਾ ਪ੍ਰਯੋਗ ਘੱਟ ਕਰਨ ਅਤੇ ਪਲਾਸਟਿਕ ਦੀ ਬੋਤਲ ਵਿੱਚ ਪੀਣ ਵਾਲਾ ਪਾਣੀ ਨਾ ਲੈਣ ਬਾਰੇ ਜਾਗਰੂਕ ਕੀਤੀ।
ਸੋਸਾਇਟੀ ਵੱਲੋਂ ਮਹਿੰਦੀ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵਿੱਚ ਪਹਿਲੇ ਦੂਸਰੇ ਤੇ ਤੀਸਰੇ ਸਥਾਨ ਦੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ ਅਤੇ ਸਾਰੇ ਵਿਦਿਆਰਥੀਆਂ ਨੂੰ ਪੈਂਸਿਲ ਬਾਕਸ ਵੀ ਦਿੱਤੇ ਗਏ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ, ਟੀਚਰ ਬੰਦਨਾ ਡਾਬੜਾ, ਰਜਨੀਸ਼, ਬੰਧਨਾ ਸ਼ਰਮਾ, ਅੰਜਨਾ, ਹਰਪ੍ਰੀਤ ਕੌਰ, ਕੁਲਦੀਪ ਕੌਰ ਅਤੇ ਅਮੋਲ ਕੋਆਰਡੀਨੇਟਰ ਸ਼ਾਮਿਲ ਸਨ।