ਸਮਾਜ ਸੁਧਾਰਕ ਮਹਾਤਮਾ ਜੋਤੀਰਾਓ ਫੂਲੇ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ 11 ਨੂੰ - ਡਾ ਕਸ਼ਮੀਰ ਚੰਦ

ਨਵਾਂਸ਼ਹਿਰ - ਮਹਾਨ ਕ੍ਰਾਂਤੀਕਾਰੀ , ਸਮਾਜ ਸੁਧਾਰਕ ਅਤੇ ਸਮਾਜ ਚਿੰਤਕ ਮਹਾਤਮਾ ਜੋਤੀਰਾਓ ਫੂਲੇ ਜੀ ਜਨਮ ਦਾ ਦਿਹਾੜਾ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਡਾ ਅੰਬੇਡਕਰ ਬੁੱਧਿਸਟ ਵੈਲਫੇਅਰ ਟਰੱਸਟ ਬੰਗਾ ਵਲੋਂ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ ਕਸ਼ਮੀਰ ਚੰਦ ਪ੍ਰਧਾਨ ਡਾ ਅੰਬੇਡਕਰ ਬੁੱਧਿਸਟ ਵੈਲਫੇਅਰ ਟਰੱਸਟ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਨੇੜੇ ਕਮਿਊਨਟੀ ਪੈਲੇਸ ਬੰਗਾ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੋਰਾਨ ਉੱਘੇ ਬੁਲਾਰੇ ਮਹਾਤਮਾ ਜੋਤੀਰਾਓ ਫੂਲੇ ਜੀ ਦੇ ਜੀਵਨ ਅਤੇ ਮਿਸ਼ਨ 'ਤੇ ਆਪਣੇ ਵਿਚਾਰਾਂ ਰਾਹੀਂ ਚਾਨਣਾ ਪਾਉਣਗੇ। ਇਸ ਮੌਕੇ ਉੱਘੇ ਮਿਸ਼ਨਰੀ ਕਲਾਕਾਰ ਹਰਨਾਮ ਦਾਸ ਬਹਿਲਪੁਰੀ ਵੀ ਮਿਸ਼ਨਰੀ ਗੀਤਾਂ ਰਾਹੀਂ ਮਹਾਤਮਾ ਜੋਤੀਰਾਓ ਫੂਲੇ ਜੀ ਦੇ ਜੀਵਨ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਡਾ ਕਸ਼ਮੀਰ ਚੰਦ ਤੋਂ ਇਲਾਵਾ ਹਰਮੇਸ਼ ਵਿਰਦੀ ਸਾਬਕਾ ਚੇਅਰਮੈਨ, ਹਰਜਿੰਦਰ ਲੱਧੜ, ਪ੍ਰਕਾਸ਼ ਚੰਦ ਬੈਂਸ, ਮਾਸਟਰ ਸ਼ੰਗਾਰਾ ਰਾਮ ਅਤੇ ਵਿਜੇ ਕੁਮਾਰ ਭੱਟ ਆਦਿ ਟਰੱਸਟ ਮੈਂਬਰ ਹਾਜ਼ਰ ਸਨ।