ਪਿੰਡ ਡੋਗਰਪੁਰ ਵਿਖੇ ਪਿੰਡ ਪੱਧਰੀ ਦਸਤਾਰ ਮੁਕਾਬਲੇ ਕਰਵਾਏ

ਨਵਾਂਸ਼ਹਿਰ - ਪਿੰਡ ਡੋਗਰਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਪਿੰਡ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ। ਦਲਵਿੰਦਰ ਸਿੰਘ ਸੰਧੂ ਦੇ ਵਿਸ਼ੇਸ਼ ਉੱਦਮ ਸਦਕਾ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਕੁਲਵੀਰ ਸਿੰਘ ਸਾਬਕਾ ਸਰਪੰਚ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸਾਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ| ਅਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਮੁਕਾਬਲਿਆਂ ਵਿੱਚ ਹਰਕਰਨ ਸਿੰਘ ਨੇ ਪਹਿਲਾ, ਅੰਕੁਸ਼ ਸਿੰਘ ਨੇ ਦੂਜਾ ਅਤੇ ਸਰਜੋਬਨ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਛੋਟੇ ਬੱਚਿਆਂ ਵਿੱਚ ਹਰਕੀਰਤ ਕੌਰ ਨੇ ਪਹਿਲਾ, ਲਖਵਿੰਦਰ ਸਿੰਘ ਨੇ ਦੂਜਾ ਅਤੇ ਇਸ਼ਮੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਦਲਵਿੰਦਰ ਸਿੰਘ ਸੰਧੂ, ਕੁਲਵੀਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਬਖਸ਼ੀਸ਼ ਸਿੰਘ,ਲੇਖ ਰਾਜ ਸਿੰਘ, ਦਿਲਾਵਰ ਸਿੰਘ, ਮਨਪ੍ਰੀਤ ਸਿੰਘ ਨਿਹੰਗ ਆਦਿ ਹਾਜ਼ਰ ਸਨ।