"ਬਾਦਲ-ਕੈਪਟਨ ਪਰਿਵਾਰਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ, ਲੋਕਾਂ ਵੱਲੋਂ ਵਿਰੋਧ ਇਸੇ ਕਰਕੇ"
ਪਟਿਆਲਾ, 11 ਮਾਰਚ - ਪੰਜਾਬ ਦੇ ਸਿਹਤ ਮੰਤਰੀ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਬਲਬੀਰ ਸਿੰਘ ਨੇ ਬਾਦਲ-ਕੈਪਟਨ ਪਰਿਵਾਰਾਂ 'ਤੇ ਵਰ੍ਹਦੇ ਹੋਏ ਕਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਤੇ ਪਾਰਟੀ ਦੇ ਨੇਤਾਵਾਂ ਨੇ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ਇਸੇ ਕਰਕੇ ਹੁਣ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੋਣਾਂ ਦੇ ਮੱਦੇਨਜ਼ਰ ਰਾਜਪੁਰਾ ਵਿਖੇ 'ਆਪ' ਵਲੰਟੀਅਰਾਂ ਲਈ ਲਾਏ ਗਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦਿਆਂ ਡਾ: ਬਲਬੀਰ ਸਿੰਘ ਨੇ ਸੰਸਦ ਮੈਂਬਰ ਪ੍ਰਨੀਤ ਕੌਰ ’ਤੇ ਸਿਆਸੀ ਹਮਲਾ ਕਰਦਿਆਂ ਉਨ੍ਹਾਂ ਨੂੰ ਦਲ ਬਦਲੂ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਪਾਰਟੀ ਬਦਲਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਬੇਟੇ ਰਣਇੰਦਰ ਖਿਲਾਫ ਚੱਲ ਰਹੇ ਕੇਸ ਵੀ ਬੰਦ ਕਰਵਾ ਦਿੱਤੇ। ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਤਕ ਪਹੁੰਚ ਕਰਕੇ ਕੰਮ ਕੀਤਾ ਹੈ। ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਹਨ ਪਰ ਕੈਪਟਨ ਅਮਰਿੰਦਰ ਅਤੇ ਪ੍ਰਨੀਤ ਕੌਰ ਨੇ ਸਿਰਫ ਪਾਰਟੀਆਂ ਬਦਲੀਆਂ, ਇਸ ਤੋਂ ਇਲਾਵਾ ਉਨ੍ਹਾਂ ਦੀ ਕੋਈ ਪ੍ਰਾਪਤੀ ਨਜ਼ਰ ਨਹੀਂ ਆਉਂਦੀ।
ਉਨ੍ਹਾਂ ਕਿਸੇ ਵੀ ਲੋਕ ਸਮੱਸਿਆ ਨੂੰ ਨਹੀਂ ਸੁਲਝਾਇਆ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ, ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਕਦੇ ਵੀ ਲੋਕਾਂ ਵਿੱਚ ਨਹੀਂ ਗਏ ਅਤੇ ਨਾ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਟਿਆਲਾ ਦੇ ਵਿਕਾਸ ਲਈ ਵੀ ਕੁਝ ਨਹੀਂ ਕੀਤਾ ਗਿਆ। ਹੁਣ ਉਹ ਪਾਰਟੀ ਬਦਲ ਕੇ ਬੈਠ ਗਏ ਹਨ, ਇਸੇ ਕਰਕੇ ਲੋਕ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।