ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟਣ ਵਾਲਾ ਪਟਿਆਲਾ ਪੁਲਿਸ ਵੱਲੋਂ 24 ਘੰਟਿਆਂ 'ਚ ਕਾਬੂ

ਪਟਿਆਲਾ, 11 ਅਪ੍ਰੈਲ - ਉਪ ਕਪਤਾਨ ਪੁਲਿਸ ਸਿਟੀ -1 ਸੰਜੀਵ ਸਿੰਗਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਸ੍ਰੀ ਵਰੁਣ ਸ਼ਰਮਾ ਅਤੇ ਸ੍ਰੀ ਮੁਹੰਮਦ ਸਰਫਰਾਜ਼ ਆਲਮ ਕਪਤਾਨ ਪੁਲਿਸ ਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਅਤੇ ਟੀਮ ਵੱਲੋਂ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟਣ ਵਾਲੇ ਵਿਅਕਤੀ ਨੂੰ 24 ਘੰਟਿਆਂ ਵਿੱਚ ਕਾਬੂ ਕਰ ਲਿਆ ਗਿਆ।

ਸੰਜੀਵ ਸਿੰਗਲਾ ਨੇ ਦੱਸਿਆ ਕਿ 9 ਅਪ੍ਰੈਲ ਨੂੰ ਰੋਜ਼ ਕਲੋਨੀ ਦੀ ਬਜ਼ੁਰਗ ਔਰਤ ਫੂਲਾਂ ਦੇਵੀ (66) ਦੀ ਕੰਨ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਣ ਵਾਲੇ ਦੋਸ਼ੀ ਪਰਮਿੰਦਰ ਸਿੰਘ ਉਰਫ ਬਿੰਦਰ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬੁਰੜ ਥਾਣਾ ਸਦਰ ਪਾਤੜਾਂ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕਰਨ ਵਿੱਚ ਪਟਿਆਲਾ ਪੁਲਿਸ ਕਾਮਯਾਬ ਹੋਈ ਹੈ। ਮੁਕੱਦਮਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਬਜ਼ੁਰਗ ਔਰਤ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਨੂੰ ਵੀ ਖੰਗਾਲਿਆ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਾਂਚ ਦੌਰਾਨ ਹੋਰ ਵੀ ਲੁੱਟਾਂ ਖੋਹਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ।