ਹਰਮੀਤ ਸਿੰਘ ਪਠਾਣਮਾਜਰਾ ਨੇ ਡਾ. ਬਲਬੀਰ ਸਿੰਘ ਲਈ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ
ਸਨੌਰ (ਪਟਿਆਲਾ)12 ਅਪ੍ਰੈਲ: ਭਾਜਪਾ ਨੇ ਹਮੇਸ਼ਾਂ ਲੋਕਾਂ ਨੂੰ ਧਰਮਾਂ 'ਚ ਵੰਡ ਕੇ ਜਿਥੇ ਆਪਣਾ ਉੱਲੂ ਸਿੱਧਾ ਕੀਤਾ ਹੈ, ਉੁਥੇ ਹੀ ਘਟੀਆ ਹੱਥਕੰਡੇ ਅਪਣਾ ਕੇ ਅਤੇ ਲੋਕਾਂ ਨੂੰ ਸਰਕਾਰੀ ਏਜੰਸੀਆਂ ਰਾਹੀਂ ਜੇਲਾਂ ਵਿਚ ਡੱਕਣ ਦਾ ਡਰ ਦਿਖਾ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਢਿੰਡੋਰਾ ਪਿੱਟਿਆ ਜਾਂਦਾ ਹੈ ਤੇ ਜਿਸ ਦੀ ਪੋਲ ਉਸ ਸਮੇਂ ਖੁੱਲਦੀ ਹੈ ਜਦੋਂ ਆਪਣੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਅਕਤੀ ਮੁੜ ਆਪਣੀ ਹੀ ਪਾਰਟੀ ਵਿੱਚ ਵਾਪਸ ਆ ਜਾਂਦੇ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਭਖਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਮੌਜੂਦ ਸਨ। ਪਠਾਣਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰੀ ਏਜੰਸੀਆਂ ਰਾਹੀਂ ਜੇਲਾਂ ਵਿੱਚ ਡੱਕਣ ਦਾ ਡਰ ਦਿਖਾ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਤਾਂ ਕਰ ਸਕਦੀ ਹੈ ਪਰ ਉਹ ਇਹ ਵੀ ਧਿਆਨ ਰੱਖੇ ਕਿ ਭਾਜਪਾ ਨੂੰ ਛੱਡ ਕੇ ਜਾਣ ਵਾਲੇ ਵੀ ਬਹੁਤ ਵੱਡੇ ਪੱਧਰ 'ਤੇ ਤਿਆਰ-ਬਰ-ਤਿਆਰ ਹਨ ਅਤੇ ਵੱਡੀ ਪੱਧਰ 'ਤੇ ਜਾ ਵੀ ਰਹੇ ਹਨ। ਜਿਸ ਦੀ ਤਾਜ਼ਾ ਉਦਾਹਰਣ ਵਿਧਾਨ ਸਭਾ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ 'ਚ ਸਰਗਰਮ ਆਗੂ ਦੇ ਤੌਰ 'ਤੇ ਭੂਮਿਕਾ ਨਿਭਾ ਰਹੇ ਪ੍ਰੋਫੈਸਰ ਸੁਮੇਰ ਸਿੰਘ ਸੀੜਾ ਦਾ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਹੈ।
ਵਿਧਾਇਕ ਨੇ ਕਿਹਾ ਕਿ 'ਜਿਨਕੇ ਅਪਨੇ ਘਰ ਸ਼ੀਸ਼ੋਂ ਕੇ ਹੋਤੇ ਹੈ ਵੋ ਦੂਸਰੋ ਪਰ ਪੱਥਰ ਨਹੀਂ ਫੇਂਕਾ ਕਰਤੇ' ਦੀ ਗੱਲ ਭਾਰਤੀ ਜਨਤਾ ਪਾਰਟੀ 'ਤੇ ਢੁਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕੇਜਰੀਵਾਲ ਦਾ ਡਰ ਸੁਪਨੇ ਵਿੱਚ ਵੀ ਸਤਾਉਂਦਾ ਹੈ। ਸੱਚ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਚਾਹੇ ਉਹ ਜੇਲ ਵਿੱਚ ਹੀ ਬੰਦ ਕਿਉਂ ਨਾ ਹੋਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਲੰਟੀਅਰ ਮੌਜੂਦ ਸਨ ।