ਰੈਡ ਕਰਾਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਲੋਂ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਹਸਪਤਾਲ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਗੁਰਦਾਸ ਐਂਟਰਟੇਨਰਜ਼ ਕਲਚਰਲ ਕਲੱਬ ਰਟੈਂਡਾ ਦੇ ਸਹਿਯੋਗ ਨਾਲ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਪ੍ਰਾਇਮਰੀ ਸਕੂਲ ਰਟੈਂਡਾ ਵਿਖੇ ਲੱਗੇ ਕੈਂਪ ਦੀ ਪ੍ਰਧਾਨਗੀ ਬਲਜੀਤ ਕੌਰ ਮੁੱਖ ਅਧਿਆਪਕਾ ਨੇ ਕੀਤੀ।

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਹਸਪਤਾਲ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਗੁਰਦਾਸ ਐਂਟਰਟੇਨਰਜ਼ ਕਲਚਰਲ ਕਲੱਬ ਰਟੈਂਡਾ ਦੇ ਸਹਿਯੋਗ ਨਾਲ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਪ੍ਰਾਇਮਰੀ ਸਕੂਲ ਰਟੈਂਡਾ ਵਿਖੇ ਲੱਗੇ ਕੈਂਪ ਦੀ ਪ੍ਰਧਾਨਗੀ ਬਲਜੀਤ ਕੌਰ ਮੁੱਖ ਅਧਿਆਪਕਾ ਨੇ ਕੀਤੀ। 
ਇਸ ਮੌਕੇ ਚਮਨ ਸਿੰਘ (ਪ੍ਰਾਜੈਕਟ ਡਾਇਰੈਕਟਰ) ਨੇ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਪੀੜਤ ਵਿਅਕਤੀ ਇਸ ਕੇਂਦਰ ਵਿੱਚ ਇੱਕ ਮਹੀਨੇ ਲਈ ਦਾਖ਼ਲ ਹੋ ਕੇ ਆਪਣਾ ਇਲਾਜ ਮੁਫ਼ਤ ਕਰਵਾ ਸਕਦੇ ਹਨ। ਨਸ਼ੇ ਦੇ ਆਦੀ ਲੋਕ HCV, HIV ਵਰਗੀਆਂ ਬਿਮਾਰੀਆਂ ਤੋਂ ਪੀੜ੍ਹਤ ਹੋ ਸਕਦੇ ਹਨ। ਇਸ ਮੌਕੇ ਗੁਰਦਾਸ ਐਂਟਰਟੇਨਰਜ਼ ਕਲਚਰਲ ਕਲੱਬ ਰਟੈਂਡਾ ਵੱਲੋਂ ਵੱਖ-ਵੱਖ ਖੇਡ ਖੇਡਾਂ, ਭੰਗੜਾ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ/ਵਿਦਿਆਰਥੀਆਂ ਨੂੰ ਕਲੱਬ ਵੱਲੋਂ ਮੈਡਲ ਅਤੇ ਹੋਰ ਖੇਡਾਂ ਦਾ ਸਮਾਨ ਦਿੱਤਾ ਗਿਆ। ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੂੰ ਗੁਰਦਾਸ ਐਂਟਰਟੇਨਰਜ਼ ਕਲਚਰਲ ਕਲੱਬ ਰਟੈਂਡਾ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸ਼ਲਾਘਾਯੋਗ ਪ੍ਰਾਪਤੀ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 
ਕਲਚਰਲ ਕਲੱਬ ਰਟੈਂਡਾ ਦੇ ਗਾਰਡੀਅਨ ਨੇ ਸੰਬੋਧਨ ਕਰਦਿਆਂ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਬਲਜੀਤ ਕੌਰ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਉਂਦੇ ਰਹਿਣਗੇ। ਇਸ ਮੌਕੇ ਪਰਮਿੰਦਰ ਸਿੰਘ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ, ਕਾਂਤੀ ਪਾਲ, ਗੁਰਦੀਪ ਸਿੰਘ ਫੁੱਟਬਾਲ ਕੋਚ, ਸੁਲੱਖਣ ਸਿੰਘ, ਸਤਨਾਮ ਸਿੰਘ ਡੀ.ਆਰ.ਸੀ. ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਰਜਿੰਦਰ ਸਿੰਘ ਅਧਿਆਪਕ, ਗੁਰਪ੍ਰੀਤ ਕੌਰ ਸਾਇੰਸ ਅਧਿਆਪਕ, ਜਸਵੰਤ ਰਾਏ ਅਧਿਆਪਕ ਅਤੇ ਸਕੂਲ ਦੇ ਵਿਦਿਆਰਥੀ, ਪਿੰਡ ਵਾਸੀ ਹਾਜ਼ਰ ਸਨ।