ਗਾਂਧੀ ਪਾਰਕ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਇਕਾਈ ਦੀ ਮੀਟਿੰਗ ਹੋਈ
ਗੜ੍ਹਸ਼ੰਕਰ - ਸਥਾਨਕ ਗਾਂਧੀ ਪਾਰਕ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਇਕਾਈ ਦੀ ਮੀਟਿੰਗ ਕਾਮਰੇਡ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆ ਪਾਰਟੀ ਦੇ ਸਕੱਤਰ ਰਾਮਜੀ ਦਾਸ ਚੌਹਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਐਕਸ਼ਨਾਂ ਵਿੱਚ ਕੀਤੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਥੇ ਸਮੁੱਚੇ ਭਾਰਤ ਦੇਸ਼ ਅਤੇ ਪ੍ਰਾਂਤ ਦੀ ਰਾਜਨੀਤਕ ਅਵਸਥਾ ਦੀ ਸਮੀਖਿਆ ਕਰਦਿਆਂ ਡਾਹਡੀ ਫਿਕਰਮੰਦੀ ਪ੍ਰਗਟ ਕੀਤੀ ਗਈ।

ਉਹਨਾਂ ਦੱਸਿਆ ਕਿ ਦੇਸ਼ ਅੰਦਰ ਹਾਕਮ ਮੋਦੀ ਸਰਕਾਰ ਵਲੋਂ ਮਿਹਨਤਕਸ਼ ਅਵਾਮ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਪਾਰਲੀਮੈਂਟ ਚੋਣਾਂ ਵਿੱਚ ਲੋਕਾਂ ਨੂੰ ਧਰਮਾਂ, ਜਾਤਾਂ ਅਤੇ ਫਿਰਕਿਆਂ ਵਿੱਚ ਵੰਡਣ ਦੀ ਬਹੁਤ ਹੀ ਖਤਰਨਾਕ ਖੇਡ ਖੇਡੀ ਜਾ ਰਹੀ ਹੈ। ਸੰਵਿਧਾਨਕ ਸੰਸਥਾਵਾਂ ਈ ਡੀ, ਸੀ ਬੀ ਆਈ ੳਤੇ ਇਨਕਮ ਟੈਕਸ ਵਿਭਾਗ ਨੂੰ ਵਿਰੋਧੀਆਂ ਨੂੰ ਡਰਾਉਣ, ਧਮਕਾਉਣ ਲਈ ਵਰਤਿਆ ਜਾ ਰਿਹਾ ਹੈ। ਚੋਣਾਂ ਵਿੱਚ ਵਧ ੲਈਟਾਂ ਲੁੱਟਣ ਲਈ ਅੱਤ ਨੀਵੇਂ ਦਰਜੇ ਦੇ ਘਟੀਆ ਹਥਕੰਡੇ ਅਪਣਾਏ ਜਾ ਰਹੇ ਹਨ। ਦੇਸ਼ ਦੇ ਆਮ ਲੋਕਾਂ ਕਿਸਾਨਾਂ, ਮਜਦੂਰਾਂ, ਮਿਹਨਤਕਸ਼ਾਂ ਅਤੇ ਬੇਰੁਜ਼ਗਾਰਾਂ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਨਾਲ ਪਿੱਠ ਮੋੜ ਲਈ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਬੀ ਜੇ ਪੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਬੱਝਵੇਂ ਯਤਨਾਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 133 ਵਾਂ ਜਨਮ ਦਿਹਾੜਾ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਕੌਮਾਂਤਰੀ ਮਜਦੂਰ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਵਾਰੇ ਜਾਗਰੂਕ ਕੀਤਾ ਜਾਵੇਗਾ।
ਅੱਜ ਦੀ ਮੀਟਿੰਗ ਵਿਚ ਮਿਹਨਤਕਸ਼ ਅਵਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਸੰਘਰਸ਼ਾਂ ਵਿੱਚ ਭਰਵਾਂ ਯੋਗਦਾਨ ਦੇਣ ਦਾ ਫੈਸਲਾ ਵੀ ਲਿਆ ਗਿਆ। ਮੀਟਿੰਗ ਵਿੱਚ ਪਾਰਟੀ ਦੇ ਜਿਲ੍ਹਾ ਆਗੂ ਕਾਮਰੇਡ ਕੁਲਭੂਸ਼ਨ ਕੁਮਾਰ, ਬਲਵੰਤ ਰਾਮ, ਸ਼ਿੰਗਾਰਾ ਰਾਮ ਭੱਜਲ, ਗੋਪਾਲ ਦਾਸ, ਸ਼ਾਮ ਸੁੰਦਰ, ਦਵਿੰਦਰ ਸਿੰਘ, ਕਿਸ਼ੋਰੀ ਲਾਲ, ਗਿਆਨੀ ਅਵਤਾਰ ਸਿੰਘ ਥਾਣਾ ਅਤੇ ਰਾਮਜੀ ਦਾਸ ਚੌਹਾਨ ਸ਼ਾਮਲ ਹੋਏ।