ਡਾ਼ ਬੀ.ਆਰ.ਅੰਬੇਡਕਰ ਜੀ ਦੇ 133 ਵੇਂ ਜਨਮ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਫਗਵਾੜਾ - ਯੁੱਗ ਪੁਰਸ਼, ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ਼ ਭੀਮ ਰਾਓ ਅੰਬੇਡਕਰ ਅਜਿਹੀ ਸ਼ਖ਼ਸੀਅਤ ਦਾ ਨਾਂ ਹੈ ਜਿਹਨਾਂ ਨੇ ਬਚਪਨ ਤੋਂ ਸਮਾਜਿਕ ਨਾ-ਬਰਾਬਰੀ, ਅਨਿਆਂ ਅਤੇ ਛੂਤ ਛਾਤ ਦੇ ਵਿਰੁੱਧ ਅਵਾਜ਼ ਬੁਲੰਦ ਕੀਤੀ। ਉਹਨਾਂ ਵਿੱਦਿਆ ਦੇ ਸਹਾਰੇ ਸਮਾਜ ਵਿੱਚ ਕ੍ਰਾਂਤੀਕਾਰੀ ਪਰਿਵਰਤਨ ਕੀਤੇ। ਉਹਨਾਂ ਦੀ ਉੱਚ ਵਿੱਦਿਆ ਅਤੇ ਦੂਰਅੰਦੇਸ਼ੀ ਸੋਚ ਸਦਕੇ ਵਿਸ਼ਵ ਵਿੱਚ ਉਹਨਾਂ ਨੂੰ ਗਿਆਨ ਦੇ ਪ੍ਰਤੀਕ ਵਜੋਂ ਸਨਮਾਨਿਆ ਜਾਂਦਾ ਹੈ।

ਉਹਨਾਂ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਕਰਕੇ ਖਾਸ ਕਰ ਔਰਤਾਂ ਦੀ ਸਿੱਖਿਆ ਅਤੇ ਸਮਾਜਿਕ ਬਰਾਬਰੀ ਲਈ ਮੀਲ ਪੱਥਰ ਰੱਖਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਤਪੁਰ ਜੱਟਾਂ ਵਿਖੇ ਬਾਬਾ ਸਾਹਿਬ ਡਾ਼ ਭੀਮ ਰਾਓ ਅੰਬੇਡਕਰ ਜੀ ਦੇ 133 ਵੇਂ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਰੀਨਾ ਨੇ ਕੀਤਾ। ਸਮਾਗਮ ਦੌਰਾਨ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੀ ਦੀ ਫੋਟੋ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ l ਇਸ ਮੌਕੇ ਅੱਠਵੀਂ ਜਮਾਤ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ ਭਾਰਤ ਰਤਨ ਬਾਬਾ ਸਾਹਿਬ ਡਾ.ਬੀ. ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ 'ਤੇ ਆਪਣਾ ਭਾਸ਼ਣ ਵੀ ਪੜ੍ਹਿਆ ਗਿਆ। 
ਇਸ ਮੌਕੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ। ਇਸ ਮੌਕੇ ਮੈਡਮ ਕਮਲੇਸ਼ ਕੁਮਾਰੀ, ਊਸ਼ਾ ਰਾਣੀ, ਜਸਵਿੰਦਰ ਸਿੰਘ, ਅਮਰਜੀਤ ਕੌਰ, ਕਮਲਪ੍ਰੀਤ ਕੌਰ, ਅਰਜਨਜੀਤ ਸਿੰਘ, ਪੂਜਾ ਰਾਣੀ,ਦੇਵ ਰਾਜ ਸਟਾਫ਼ ਮੈਬਰਾਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।