ਅੰਬੇਡਕਰ ਸੈਨਾ ਮੂਲ ਨਿਵਾਸੀ ਨੇ ਸਜਾਈ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਜੋਤੀਬਾ ਫੁਲੇ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਫਗਵਾੜਾ - ਅੰਬੇਡਕਰ ਸੈਨਾ ਮੂਲ ਨਿਵਾਸੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ: ਬੀ.ਆਰ. ਅੰਬੇਡਕਰ ਦੇ 133ਵੇਂ ਅਤੇ ਉਹਨਾਂ ਦੇ ਗੁਰੂ ਜੋਤੀਬਾ ਫੂਲੇ ਦੇ 197ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸੂਬਾ ਪ੍ਰਧਾਨ ਹਰਭਜਨ ਸੁਮਨ ਦੀ ਅਗਵਾਈ ਹੇਠ ਸਜਾਈ ਗਈ। ਇਹ ਸ਼ੋਭਾ ਯਾਤਰਾ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਤੋਂ ਹੁੰਦੀ ਹੋਈ ਵਾਪਸ ਡਾ. ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਵਿਖੇ ਸਮਾਪਤ ਹੋਈ।

ਇਸ ਸ਼ੋਭਾ ਯਾਤਰਾ ਵਿਚ ਵੱਖ-ਵੱਖ ਅੰਬੇਡਕਰਵਾਦੀ ਜੱਥੇਬੰਦੀਆਂ ਦੇ ਨੁਮਾਇੰਦੇ, ਸੋਸ਼ਲ ਵਰਕਰ ਤੇ ਸਿਆਸੀ ਆਗੂ ਸ਼ਾਮਲ ਹੋਏ। ਸ਼ੋਭਾ ਯਾਤਰਾ ਦੌਰਾਨ ਬਾਬਾ ਸਾਹਿਬ ਡਾ. ਅੰਬੇਡਕਰ ਦੀ ਆਦਮ ਕੱਦ ਪ੍ਰਤਿਮਾ ਅਤੇ ਉਹਨਾਂ ਦੇ ਜੀਵਨ ਨਾਲ ਸਮਰਪਿਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਸ਼ੋਭਾ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਪਤਵੰਤਿਆਂ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦੀ ਤਸਵੀਰ ਤੇ ਫੁੱਲਮਾਲਾਵਾਂ ਭੇਂਟ ਕੀਤੀਆਂ ਗਈਆਂ। ਉਪਰੰਤ ਬਹੁਜਨ ਸਮਾਜ ਦੇ ਆਗੂ ਸੰਤ ਰਾਮ ਨੇ ਰਿਬਨ ਕੱਟ ਕੇ ਸ਼ੋਭਾ ਯਾਤਰਾ ਦਾ ਸ਼ੁੱਭ ਆਰੰਭ ਕਰਵਾਇਆ। ਸ਼ੋਭਾ ਯਾਤਰਾ ਦੀ ਸਮਾਪਤੀ ਸਮੇਂ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਦੌਰਾਨ ਹਰਭਜਨ ਸੁਮਨ ਨੇ ਦੱਸਿਆ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਆਪਣੇ ਸੰਘਰਸ਼ਪੂਰਣ ਜੀਵਨ ਦੌਰਾਨ ਦੇਸ਼ ਹੀ ਨਹੀਂ ਬਲਕਿ ਸਾਰੀ ਦੁਨੀਆ ਨੂੰ ਨਵੀਂ ਸੇਧ ਦਿੱਤੀ।
 ਉਹਨਾਂ ਭਾਰਤੀ ਸੰਵਿਧਾਨ ਦੀ ਰਚਨਾ ਕਰਕੇ ਦੱਬੇ ਕੁਚਲੇ ਸਮਾਜ ਅਤੇ ਨਾਰੀ ਜਾਤੀ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ। ਉਹਨਾਂ ਦੀ ਬਦੌਲਤ ਹਰੇਕ ਨਾਗਰਿਕ ਨੂੰ ਬਰਾਬਰਤਾ ਅਤੇ ਵੋਟ ਪਾਉੁਣ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਬਾਬਾ ਸਾਹਿਬ ਅਤੇ ਜੋਤੀਬਾ ਫੂਲੇ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੀ ਇਸ ਸ਼ੋਭਾ ਯਾਤਰਾ ਰੂਪੀ ਚੇਤਨਾ ਮਾਰਚ ਦਾ ਮੁੱਖ ਉਦੇਸ਼ ਹੈ। ਉਹਨਾਂ ਦੱਸਿਆ ਕਿ 14 ਅਪ੍ਰੈਲ ਦਿਨ ਐਤਵਾਰ ਨੂੰ ਬਾਬਾ ਸਾਹਿਬ ਦਾ ਜਨਮ ਦਿਨ ਵੀ ਹਮੇਸ਼ਾ ਦੀ ਤਰ੍ਹਾਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। 
ਐਤਵਾਰ ਸ਼ਾਮ ਨੂੰ ਆਯੋਜਿਤ ਹੋਣ ਵਾਲੇ ਸਮਾਗਮ ਦੌਰਾਨ ਪੜ੍ਹਾਈ ਵਿਚ ਪਹਿਲੀ, ਦੂਸਰੀ ਤੇ ਤੀਸਰੀ ਪੋਜੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰ ਕੁਲਥਮ ਪ੍ਰਧਾਨ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ, ਯਸ਼ ਬਰਨਾ ਚੇਅਰਮੈਨ ਗੁਰੂ ਰਵਿਦਾਸ ਟਾਇਗਰ ਫੋਰਸ, ਤੇਜਪਾਲ ਬਸਰਾ, ਚਿਰੰਜੀ ਲਾਲ ਕਾਲਾ ਪ੍ਰਧਾਨ ਬਸਪਾ, ਅਮਰਜੀਤ ਖੁੱਤਣ, ਮਨੀ ਅੰਬੇਡਕਰੀ, ਬੰਟੀ, ਸੰਦੀਪ ਕੋਲਸਰ, ਅਜੈਬ ਸਿੰਘ, ਮਨਜੀਤ ਮਾਨ, ਸੰਜੀਵ ਦਾਨੀ, ਦੀਪਾ, ਘਣਸ਼ਿਆਮ ਜੀ ਸਮੇਤ ਵੱਡੀ ਗਿਣਤੀ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪੈਰੋਕਾਰ ਮੋਜੂਦ ਸਨ।