ਖਾਲਸਾ ਸਾਜਨਾ ਦਿਵਸ ਪੂਰੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ

ਐਸ ਏ ਐਸ ਨਗਰ, 13 ਅਪ੍ਰੈਲ - ਖਾਲਸਾ ਸਾਜਨਾ ਦਿਵਸ ਦਾ ਪਵਿੱਤਰ ਦਿਹਾੜਾ ਅੱਜ ਸ਼ਹਿਰ ਦੇ ਵੱਖ ਵੱਖ ਗੁਰੂਦੁਆਰਾ ਸਾਹਿਬ ਵਿਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸੰਬੰਧੀ ਵੱਖ ਵੱਖ ਗਰੂਘਰਾਂ ਵਿੱਚ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਵੱਖ ਵੱਖ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸ਼ਹਿਰ ਦੇ ਇਤਿਹਾਸਕ ਗੁਰੂਦੁਆਰਾ ਅੰਬ ਸਾਹਿਬ, ਗੁਰਦੁਆਰਾ ਗੁਰੂਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਸ੍ਰੀ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਸਿੰਘ ਸਭਾ ਸੈਕਟਰ 68, ਗੁਰੂਦੁਆਰਾ ਸ੍ਰੀ ਸਿੰਘ ਸਭਾ ਫੇਜ਼ 1 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਧਚ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਸੰਗਤਾਂ ਸਵੇਰ ਤੋਂ ਹੀ ਗੁਰੂ ਘਰ ਵਿੱਚ ਹਾਜਰੀਆਂ ਲਗਵਾ ਰਹੀਆਂ ਸਨ।

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬੀਬੀ ਅਮਨਦੀਪ ਕੌਰ ਲੁਧਿਆਣੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ (ਸ੍ਰੀ ਅਨੰਦਪੁਰ ਸਾਹਿਬ ਵਾਲੇ), ਭਾਈ ਮਨਪ੍ਰੀਤ ਸਿੰਘ ਲੁਧਿਆਣੇ ਵਾਲੇ, ਬੀਬੀ ਗੁਰਦੀਪ ਕੌਰ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ।

ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਕੀਤੀ ਗਈ । ਇਸ ਮੌਕੇ ਤੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।