ਮੁਫਤ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 13 ਅਪ੍ਰੈਲ - ਦ ਸਿਖ ਹੋਪ ਚੈਰੀਟੇਬਲ ਟਰੱਸਟ, ਚੰਡੀਗੜ੍ਹ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਬ ਸਾਹਿਬ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮੁਫਤ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਕੀਤਾ ਗਿਆ।

ਟਰੱਸਟ ਦੇ ਮੁੱਖ ਸੇਵਾਦਾਰ ਸz. ਡੀ ਪੀ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਲੋੜਵੰਦ ਬੱਚਿਆਂ ਨੂੰ ਦਸਤਾਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਟਰਸਟ ਵਲੋਂ ਗੁਰਸਿੱਖ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਤਿਆਰੀ ਕਰਵਾਈ ਜਾਂਦੀ ਹੈ ਅਤੇ ਹੁਣ ਤਕ 350 ਦੇ ਕਰੀਬ ਬੱਚੇ ਵੱਖ ਵੱਖ ਨੌਕਰੀਆਂ ਹਾਸਿਲ ਕਰ ਚੁੱਕੇ ਹਨ।
ਇਸ ਮੌਕੇ ਬੇਅੰਤ ਸਿੰਘ ਮਾਵੀ, ਜਗਜੀਤ ਸਿੰਘ ਕਲਾਨੌਰ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਦਸਤਾਰ ਕੋਚ ਨੇ ਪਹੁੰਚ ਕੇ ਦਸਤਾਰ ਦੀ ਸਿਖਲਾਈ ਦਿੱਤੀ ਗਈ।