ਬੀ.ਏ.ਐੱਮ. ਖ਼ਾਲਸਾ ਕਾਲਜੀਏਟ ਸਕੂਲ ਦਾ ਬਾਹਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਹਰਵੀਂ ਜਮਾਤ ਦੇ ਨਤੀਜੇ ਵਿਚ ਬੀ.ਏ.ਐੱਮ. ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਮੱਲਾਂ ਮਾਰੀਆਂ ਹਨ। ਸਕੂਲ ਇੰਚਾਰਜ ਪ੍ਰੋ. ਕਿਰਨਜੋਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦਾ ਬਾਹਰਵੀਂ ਜਮਾਤ ਦਾ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਵਿਚ ਵਿਦਿਆਰਥਣ ਸਿਮਰਤਪ੍ਰੀਤ ਜਸਵਾਲ ਨੇ 86.4 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਇੰਦਰਜੀਤ ਨੇ 80 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਅਭਿਨਵ ਬੀਟਨ ਨੇ 79.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। 
ਇਸੇ ਤਰ੍ਹਾਂ ਕਾਮਰਸ ਗਰੁੱਪ ਦੇ ਨਤੀਜੇ ਵਿਚ ਵਿਦਿਆਰਥੀ  ਸਮੀਰ ਲਾਖਾ ਨੇ 74.6 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਗੁਰਦੀਪ ਸਿੰਘ ਨੇ 73.8 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਦਮਨਜੀਤ ਕੌਰ ਨੇ 73.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਰਟਸ ਗਰੁੱਪ ਵਿਚ ਵਿਦਿਆਰਥਣ ਸੀਆ ਦੇਵੀ ਨੇ 82 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਸ਼ ਨੇ 68.2 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਮਨਵੀਰ ਸਿੰਘ ਨੇ 66.8 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆ ਕਿਹਾ ਕਿ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਸਟਾਫ਼ ਦੀ ਮਿਹਨਤ ਅਤੇ ਲਗਨ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।