ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ 17 ਅਪ੍ਰੈਲ ਨੂੰ ਰਾਹੋਂ ਵਿਖੇ ਕੀਤਾ ਜਾਵੇਗਾ ਚੈਰੀਟੇਬਲ ਡਿਸਪੈਂਸਰੀ ਦਾ ਸ਼ੁਭ ਆਰੰਭ
ਨਵਾਂਸ਼ਹਿਰ ਦੇਸ ਰਾਜ ਬਾਲੀ:- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ| ਚੈਰੀਟੇਬਲ ਡਿਸਪੈਂਸਰੀ, ਚੈਰੀਟੇਬਲ ਲੈਬੋਰੇਟਰੀ ਅਤੇ ਕਰਤਾਰਪੁਰ ਸਾਹਿਬ ਯਾਤਰਾ ਸੈਂਟਰ ਦਾ ਸ਼ੁੱਭ ਆਰੰਭ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕਰਨਗੇ।

ਇਸ ਮੌਕੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਅਤੇ ਪ੍ਰਸਿਧ ਸਮਾਜ ਸੇਵੀ ਬਰਜਿੰਦਰ ਸਿੰਘ ਹੁਸੈਨਪੁਰ ਵੀ ਉਨਾਂ ਨਾਲ ਮੌਜੂਦ ਰਹਿਣਗੇ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਜਿਲਾ ਭਰ ਵਿਚ ਚਲਾਈਆਂ ਦਾ ਰਹੀਆਂ ਧਾਰਮਿਕ, ਸਿਹਤ, ਵਿਦਿਅਕ ਅਤੇ ਹੋਰ ਸਮਾਜ ਸੇਵਾਵਾਂ ਦਾ ਵਿਸਥਾਰ ਕਰਦੇ ਹੋਏ ਨਵਾਂਸ਼ਹਿਰ ਅਤੇ ਬੰਗਾ ਤੋਂ ਬਾਅਦ ਹੁਣ ਰਾਹੋਂ ਵਿਖੇ ਲੋੜਵੰਦ ਪਰਿਵਾਰਾਂ ਲਈ ਇਨਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਚੈਰੀਟੇਬਲ ਡਿਸਪੈਂਸਰੀ ਵਿਖੇ ਜਿੱਥੇ ਇਲਾਜ ਅਤੇ ਮੁਫਤ ਦਵਾਈਆਂ ਦੀ ਸੇਵਾ ਉਪਲੱਬਧ ਕਰਵਾਈ ਜਾਵੇਗੀ ਉੱਥੇ ਚੈਰੀਟੇਬਲ ਲੈਬੋਰੇਟਰੀ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਖੂਨਜਾਂਚ ਦੀ ਸੇਵਾ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਦੇ ਪ੍ਰਬੰਧ ਵੀ ਰਾਹੋਂ ਵਿਖੇ ਹੀ ਹੋਣਗੇ।
ਇਸ ਮੌਕੇ ਉਨਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਡਾ ਲਾਰੀਆਂ ਦਾ ਇਨਾਂ ਸੇਵਾਵਾਂ ਦੇ ਅਰੰਭ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਉਨਾ ਨਾਲ ਸੁਸਾਇਟੀ ਦੇ ਸਰਪ੍ਰਸਤ ਬਲਵੰਤ ਸਿੰਘ ਸੋਇਤਾ, ਜਗਜੀਤ ਸਿੰਘ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਬਾਟਾ ਅਤੇ ਕੁਲਜੀਤ ਸਿੰਘ ਖਾਲਸਾ ਵੀ ਮੌਜੂਦ ਸਨ।