ਹੜਤਾਲ ਤੇ ਗਏ ਸਫਾਈ ਸੇਵਕਾਂ ਦੀਆਂ ਜਾਇਜ ਮੰਗਾਂ ਨੂੰ ਜਲਦੀ ਪੂਰਾ ਕਰੇ ਸਰਕਾਰ : ਭਾਜਪਾ ਆਗੂ
ਐਸ ਏ ਐਸ ਨਗਰ, 15 ਅਪ੍ਰੈਲ - ਸਥਾਨਕ ਭਾਜਪਾ ਆਗੂਆਂ ਅਸ਼ੋਕ ਝਾ, ਅਰੁਣ ਸ਼ਰਮਾ, ਬੌਬੀ ਕੰਬੋਜ (ਤਿੰਨੇ ਸਾਬਕਾਜ ਕੌਂਸਲਰ), ਰਮੇਸ਼ ਵਰਮਾ, ਸੁੰਦਰ ਲਾਲ ਅਗਰਵਾਲ, ਸ਼ਲਿੰਦਰ ਆਨੰਦ ਨੇ ਕਿਹਾ ਹੈ ਕਿ ਹੜਤਾਲ ਤੇ ਗਏ ਸਫਾਈ ਸੇਵਕਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ ਹਨ ਅਤੇ ਸਰਕਾਰ ਨੂੰ ਇਹ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

ਇੱਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਸਫ਼ਾਈ ਸੇਵਕਾਂ ਨੇ ਆਪਣਾ ਕੰਮ ਛੱਡ ਕੇ ਹੜਤਾਲ ਕੀਤੀ ਹੋਈ ਹੈ ਅਤੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਲੋਕਾਂ ਦੇ ਘਰਾਂ ਵਿੱਚੋਂ ਉਹ ਕੂੜਾ ਇਕੱਠਾ ਕਰਨਾ ਵੀ ਬੰਦ ਕਰ ਦੇਣਗੇ। ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਮੁਹਾਲੀ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਗੜ ਜਾਵੇਗੀ ਅਤੇ ਬਿਮਾਰੀਆਂ ਫੈਲਣੀਆਂ ਸ਼ੁਰੂ ਹੋ ਜਾਣਗੀਆਂ।
ਇੱਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਸਫਾਈ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਲਦੀ ਹੀ ਉਹ ਸਾਰੇ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੂੰ ਮੰਗ ਪੱਤਰ ਦੇਣਗੇ।