
ਡਾ. ਅੰਬੇਦਕਰ ਜਿਹੇ ਯੁੱਗਪੁਰਸ਼ ਦਾ ਜੀਵਨ ਹਰ ਭਾਰਤੀ ਨੂੰ ਸੇਧ ਦੇਣ ਵਾਲਾ- ਡਾ. ਬਲਬੀਰ ਸਿੰਘ
ਪਟਿਆਲਾ, 16 ਅਪ੍ਰੈਲ - ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮੌਕੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਜ਼ਦੀਕ ਬਣੇ ਸਮਾਰਕ 'ਤੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ "ਆਪ" ਦੇ ਉਮੀਦਵਾਰ ਡਾ. ਬਲਬੀਰ ਸਿੰਘ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਅਤੇ "ਆਪ" ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਤੇ "ਆਪ" ਦੇ ਹੋਰ ਆਗੂਆਂ ਤੇ ਕਈ ਵਲੰਟੀਅਰਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾ. ਅੰਬੇਦਕਰ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤੇ ਭਾਰਤ ਰਤਨ ਨਾਲ ਸਨਮਾਨਿਤ ਯੁੱਗ ਪੁਰਸ਼ ਸਨ।
ਪਟਿਆਲਾ, 16 ਅਪ੍ਰੈਲ - ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮੌਕੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਜ਼ਦੀਕ ਬਣੇ ਸਮਾਰਕ 'ਤੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ "ਆਪ" ਦੇ ਉਮੀਦਵਾਰ ਡਾ. ਬਲਬੀਰ ਸਿੰਘ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਅਤੇ "ਆਪ" ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਤੇ "ਆਪ" ਦੇ ਹੋਰ ਆਗੂਆਂ ਤੇ ਕਈ ਵਲੰਟੀਅਰਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾ. ਅੰਬੇਦਕਰ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤੇ ਭਾਰਤ ਰਤਨ ਨਾਲ ਸਨਮਾਨਿਤ ਯੁੱਗ ਪੁਰਸ਼ ਸਨ।
ਉਨ੍ਹਾਂ ਆਪਣਾ ਸਾਰਾ ਜੀਵਨ ਦਲਿਤ, ਸੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਤੇੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲਾ ਯੋਗਦਾਨ ਪਾਇਆ। ਪਟਿਆਲਾ ਸ਼ਹਿਰੀ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਯੋਗਤਾ ਹੀ ਸੀ ਕਿ ਆਜ਼ਾਦ ਦੇਸ਼ ਦਾ ਸੰਵਿਧਾਨ ਰਚਣ ਲਈ ਉਨ੍ਹਾਂ ਨੂੰ ਸੰਵਿਧਾਨ ਦੀ ਖਰੜਾ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ। ਉਨਾਂ ਸਮਾਨਤਾ ਤੇ ਮਾਨਵਤਾ ’ਤੇ ਆਧਾਰਿਤ ਭਾਰਤੀ ਸੰਵਿਧਾਨ ਨੂੰ ਦੋ ਸਾਲ, 11 ਮਹੀਨਿਆਂ ਤੇ 17 ਦਿਨਾਂ ’ਚ ਤਿਆਰ ਕੀਤਾ। ਉਨ੍ਹਾਂ ਬਹੁਤ ਸਾਰੀਆਂ ਪੁਸਤਕਾਂ ਦੀ ਰਚਨਾ ਵੀ ਕੀਤੀ। ਵੱਖ-ਵੱਖ ਸਮਿਆਂ ’ਤੇ ਉਨ੍ਹਾਂ ਵੱਲੋਂ ਦਿੱਤੇ ਗਏ ਵਿਚਾਰ ਬਹੁਤ ਹੀ ਅਨਮੋਲ ਹਨ। ਡਾ. ਅੰਬੇਦਕਰ ਨੇ ਲਤਾੜੇ ਹੋਏ ਲੋਕਾਂ ਨੂੰ ਉੱਪਰ ਚੁੱਕਣ ਲਈ ਤਿੰਨ ਬਿੰਦੂਆਂ ਵਾਲਾ ਮੂਲ ਮੰਤਰ ‘ਪੜ੍ਹੋ, ਜੁੜੋ ਤੇ ਸੰਘਰਸ਼ ਕਰੋ’ ਦਿੱਤਾ। ਉਨ੍ਹਾਂ ਆਪਣਾ ਸਾਰਾ ਜੀਵਨ ਸਮਾਜ ਭਲਾਈ ਦੇ ਲੇਖੇ ਲਾਇਆ। ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਡਾ. ਅੰਬੇਦਕਰ ਨੂੰ ਸਨਮਾਨ ਦਿੰਦਿਆਂ ਕਈ ਸੰਸਥਾਵਾਂ ਤੇ ਯੂਨੀਵਰਸਿਟੀਆਂ ਨੇ ਆਪਣੇ ਨਾਂ ਵੀ ਉਨ੍ਹਾਂ ਦੇ ਨਾਂ ਉੱਤੇ ਰੱਖੇ ਹਨ। ਬੱਚਿਆਂ ਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਸੁਤੰਤਰਤਾ ਤੇ ਭਾਈਚਾਰੇ ਦੇ ਸਿਧਾਂਤ ’ਤੇ ਚੱਲਦਿਆਂ ਜਾਤ-ਪਾਤ ਦੇ ਵਖਰੇਵੇਂ ’ਚੋਂ ਨਿਕਲ ਕੇ ਮਾਨਵ ਪ੍ਰੇਮੀ ਬਣਨ ਦੀ ਲੋੜ ਹੈ। ਇਸ ਮੌਕੇ ਐਸ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਅਮਰੀਕ ਸਿੰਘ ਬੰਗੜ, ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸੁਰਿੰਦਰਪਾਲ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਾਹਿਲ, ਮੀਤ ਪ੍ਰਧਾਨ ਅਮਨ ਜੌਲੀ, ਸੈਕਟਰੀ ਕੁਲਦੀਪ ਸਿੰਘ ਫੌਜੀ, ਮਹਿੰਦਰ ਸਿੰਘ ਸਿੱਧੂ, ਗਿਆਨ ਚੰਦ, ਜਗਮੋਹਨ ਸਿੰਘ ਚੌਹਾਨ, ਅਮਨਦੀਪ ਜੌਲੀ ਮੀਤ ਪ੍ਰਧਾਨ ਜ਼ਿਲਾ ਪਟਿਆਲਾ, ਜਜਗਮੋਹਨ ਚੌਹਾਨ ਕੋਆਰਡੀਨੇਟਰ ਐਸ ਸੀ ਵਿੰਗ ਹਲਕਾ ਪਟਿਆਲਾ, ਗਿਆਨ ਚੰਦ. ( ਹਲਕਾ ਕੋਆਰਡੀਨੇਟਰ ਪਟਿਆਲਾ ਦਿਹਾਤੀ, ਦਵਿੰਦਰ ਮੱਟੂ ਜੁਆਇੰਟ ਸੈਕਟਰੀ ਵਿੰਗ ਐਸ ਸੀ, ਕੁਲਦੀਪ ਸਿੰਘ ਜੁਆਇੰਟ ਸੈਕਟਰੀ, ਚਰਨਜੀਤ ਸਿੰਘ ਜੁਆਂਇਟ ਸੈਕਟਰੀ ਐਸ ਸੀ ਵਿੰਗ, ਸੁਖਦੇਵ ਸਿੰਘ ਸੈਕਟਰੀ, ਪ੍ਰੀਤਮ ਕੌਰਜੀਵਾਲਾ ਸੀਨੀਅਰ "ਆਪ" ਆਗੂ, ਸੰਜੀਵ ਲਾਹੌਰੀ, ਸਨੀ ਹਿੰਗੋਨਾ, ਗੁਰਦੀਪ ਅਤੇ ਹੋਰ ਕਈ "ਆਪ" ਆਗੂ ਤੇ ਵਲੰਟੀਅਰ ਮੌਜੂਦ ਰਹੇ।
