ਵੈਟਨਰੀ ਯੂਨੀਵਰਸਿਟੀ ਦੀ ਅਥਲੈਟਿਕ ਮੀਟ 19 ਫਰਵਰੀ ਨੂੰ
ਲੁਧਿਆਣਾ 15 ਫਰਵਰੀ, 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਸਤਾਰ੍ਹਵੀਂ ਅਥਲੈਟਿਕ ਮੀਟ ਵਾਸਤੇ ਸਾਰੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ, ਇਹ ਜਾਣਕਾਰੀ ਵੈਟਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਪਰਕਾਸ਼ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਅਥਲੈਟਿਕ ਮੀਟ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪੰਜਾਬ, ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ 19 ਫਰਵਰੀ, 2025 ਨੂੰ ਸਵੇਰੇ 9.30 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਗਰਾਊਂਡ ਵਿੱਚ ਕਰਨਗੇ। ਸ਼੍ਰੀ ਜਤਿੰਦਰ ਜੋਰਵਾਲ, ਆਈਏਐਸ, ਡਿਪਟੀ ਕਮਿਸ਼ਨਰ, ਲੁਧਿਆਣਾ ਇਨਾਮ ਵੰਡ ਅਤੇ ਸਮਾਪਨ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ।

ਡਾ. ਬਿਲਾਵਲ ਸਿੰਘ, ਪ੍ਰਬੰਧਕੀ ਸਕੱਤਰ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ, ਸੰਯੁਕਤ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਬਹੁਤ ਅਹਿਮ ਪ੍ਰਾਪਤੀਆਂ ਕਰ ਰਹੇ ਹਨ।ਸਰਵ ਭਾਰਤੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿਚ ਊਨ੍ਹਾਂ ਨੇ ਬੜੀਆਂ ਸਿਰਮੌਰ ਤੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿੱਚ ਸਥਾਪਿਤ ਕਾਲਜਾਂ, ਕਾਲਜ ਆਫ ਵੈਟਨਰੀ ਸਾਇੰਸ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਤੋਂ ਇਲਾਵਾ ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ, (ਬਠਿੰਡਾ), ਵੈਟਨਰੀ ਪੌਲੀਟੈਕਨਿਕ, ਕਾਲਝਰਾਣੀ (ਬਠਿੰਡਾ) ਅਤੇ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਦੇ ਵਿਦਿਆਰਥੀ ਵੀ ਹਿੱਸਾ ਲੈਣਗੇ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਯੂਨੀਵਰਸਿਟੀ ਅਤੇ ਰਾਸ਼ਟਰ ਦਾ ਨਾਂ ਉੱਚਾ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਦਿਨ ਜਿੱਥੇ ਮਾਨਸਿਕ ਤਨਾਓ ਤੋਂ ਰਾਹਤ ਦਿੰਦੇ ਹਨ, ਉੱਥੇ ਇਹ ਖੁਸ਼ੀ, ਖੇੜ੍ਹਾ ਉਨ੍ਹਾਂ ’ਤੇ ਦੇਰ ਤੱਕ ਸਿਹਤਮੰਦ ਪ੍ਰਭਾਵ ਵੀ ਪਾਉਂਦਾ ਹੈ।
ਡਾ. ਬਰਾੜ ਨੇ ਦੱਸਿਆ ਕਿ ਖਿਡਾਰੀਆਂ ਦੀ ਹਰ ਸਹੂਲਤ ਵਾਸਤੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।ਮੁੱਢਲੀ ਸਹਾਇਤਾ, ਰਿਕਾਰਡ ਰੱਖਣ ਸਬੰਧੀ, ਗਰਾਊਂਡਾਂ ਦੇ ਪ੍ਰਬੰਧ ਸੰਬੰਧੀ ਅਤੇ ਕਿਸੇ ਹੋਰ ਅਚਨਚੇਤੀ ਲੋੜ ਵਾਸਤੇ ਜ਼ਿੰਮੇਵਾਰੀਆਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਵੱਲੋਂ ਘੁੜਸਵਾਰੀ ਪ੍ਰਦਰਸ਼ਨ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।