ਖ਼ਾਲਸਾ ਕਾਲਜ ਦਾ ਐੱਮ.ਏ. ਹਿਸਟਰੀ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪੋਸਟ ਗ੍ਰੈਜੂਏਟ ਪੱਧਰ ਦੇ ਕੋਰਸ ਐੱਮ.ਏ. ਹਿਸਟਰੀ ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਐੱਮ.ਏ. ਹਿਸਟਰੀ ਤੀਜੇ ਸਮੈਸਟਰ ਦੇ ਸ਼ਾਨਦਾਰ ਰਹੇ ਨਤੀਜੇ ਵਿਚ ਵਿਦਿਆਰਥਣ ਸਿਮਰਨ ਨੇ 80 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਵਰਿੰਦਰ ਸਿੰਘ ਨੇ 68.75 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਤਮੰਨਾ ਨੇ 65 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।

ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਅਵੱਲ ਰਹੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।