ਸ਼ਾਨਦਾਰ ਸੇਵਾਵਾਂ ਦੀ ਬਦੌਲਤ ਧਰਮ ਸਿੰਘ ਫੌਜੀ ਨੂੰ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਪਹੁੰਚਣ ਤੇ ਕੀਤਾ ਸਨਮਾਨਿਤ

ਮਾਹਿਲਪੁਰ, (17 ਅਪ੍ਰੈਲ) - ਪਿਛਲੇ ਲੰਬੇ ਸਮੇਂ ਤੋਂ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਿਸ਼ਨ ਅਤੇ ਉਨਾਂ ਦੀ ਵਿਚਾਰਧਾਰਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਦੇ ਧਰਮ ਸਿੰਘ ਫੌਜੀ ਦਾ ਮਾਹਿਲਪੁਰ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਪਹੁੰਚਣ ਤੇ ਭਰਪੂਰ ਸਵਾਗਤ ਕੀਤਾ ਗਿਆ| ਅਤੇ ਉਹਨਾਂ ਨੂੰ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

 ਇਸ ਮੌਕੇ ਨਿਰਵਾਣੁ ਕੁਟੀਆ ਮਾਹਿਲਪੁਰ ਦੇ ਸੰਚਾਲਕ ਨਿਰਮਲ ਸਿੰਘ ਮੁੱਗੋਵਾਲ,  ਰਿਟਾਇਰਡ ਥਾਣੇਦਾਰ ਸੁਖਦੇਵ ਸਿੰਘ ਅਤੇ ਨਿਰਮਲ ਕੌਰ ਬੋਧ ਵੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਧਰਮ ਸਿੰਘ ਫੌਜੀ ਨੇ ਕਿਹਾ ਕਿ ਉਨਾਂ ਨੂੰ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਹੋਰ ਬੁੱਧ ਮਹਾਂਪੁਰਸ਼ਾਂ ਵੱਲੋਂ ਦਰਸਾਏ ਗਏ ਮਾਰਗ ਤੇ ਕੰਮ ਕਰਨ ਵਿੱਚ ਬੇਹੱਦ ਖੁਸ਼ੀ ਮਹਿਸੂਸ ਹੁੰਦੀ ਹੈ। ਇਸ ਮੌਕੇ ਉਨਾਂ ਸਮੁੱਚੇ ਅੰਬੇਡਕਰ ਸਾਥੀਆਂ ਨੂੰ ਮਿਸ਼ਨ ਪ੍ਰਤੀ ਮਿਹਨਤ- ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਦਾ ਸੰਦੇਸ਼ ਦਿੱਤਾ। 
ਇਸ ਮੌਕੇ ਨਿਰਮਲ ਕੌਰ ਬੋਧ ਨੇ ਕਿਹਾ ਕਿ ਸਨਮਾਨਯੋਗ ਸ਼ਖਸ਼ੀਅਤਾਂ ਜੋ ਬੁੱਧ ਮਹਾਂਪੁਰਸ਼ਾਂ ਦੇ ਮਿਸ਼ਨ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰ ਰਹੀਆਂ ਹਨ ਉਹਨਾਂ ਦੀ ਪ੍ਰਸ਼ੰਸਾ ਕਰਨਾ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਅਗਲੇ ਮਹੀਨੇ ਆ ਰਹੀ ਬੁੱਧ ਜੈਅੰਤੀ ਤੇ ਵਿਸ਼ੇਸ਼ ਤੌਰ ਤੇ ਸਮਾਗਮ ਕਰਕੇ ਮਹਾਮਾਨਵ ਤਥਾਗਤ ਭਗਵਾਨ ਬੁੱਧ ਨੂੰ ਯਾਦ ਕੀਤਾ ਜਾਵੇਗਾ।