ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਮੈਂਹਿੰਦੀਪੁਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਨਵਾਂਸ਼ਹਿਰ - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਅਤੇ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਪਿੰਡ ਮੈਂਹਿੰਦੀਪੁਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ

ਨਵਾਂਸ਼ਹਿਰ - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਅਤੇ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਪਿੰਡ ਮੈਂਹਿੰਦੀਪੁਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ ਐਲ ਵੀ ਵਾਸਦੇਵ ਪਰਦੇਸੀ ਅਤੇ  ਦੇਸ ਰਾਜ ਬਾਲੀ ਨੇ ਕਿਹਾ ਕਿ ਬੱਚਿਆਂ ਨਾਲ ਹੁੰਦੀਆਂ ਜ਼ਿਆਦਤੀਆਂ ਅਤੇ ਛੇੜਛਾੜ ਦੀਆਂ ਘਟਨਾਵਾਂ ਤੋਂ ਬਚਣ ਲਈ ਬੱਚੇ  ਆਪਣੇ ਮਾਪਿਆਂ ਨਾਲ ਜਾਂ ਅਧਿਆਪਕਾਂ ਨਾਲ ਇਸ ਪ੍ਰਤੀ ਜ਼ਰੂਰ ਦੱਸਣ, ਔਖੇ ਵੇਲੇ ਅਤੇ ਸੈਕਸੁਅਲ ਹਰਾਸਮੈਂਟ ਦੀਆਂ ਘਟਨਾਵਾਂ ਤੋਂ ਬਚਣ ਲਈ 1098 ਚਾਈਲਡ ਹੈਲਪ ਲਾਈਨ ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ।
ਜੂਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅਗਰ ਕੋਈ ਵੀ ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਂਦਾ ਹੈ ਜਾਂ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸਨੂੰ ਜੂਵੇਨਾਈਲ ਜਸਟਿਸ ਐਕਟ ਅਨੁਸਾਰ ਅਪਰਾਧ ਮੰਨਿਆ ਜਾਂਦਾ ਹੈ ਅਤੇ ਅਜਿਹਾ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਪਰੋਕਤ ਐਕਟ ਤਹਿਤ ਸਖਤ ਤੋਂ ਸਖਤ ਸਜ਼ਾ ਹੋ ਸਕਦੀ ਹੈ।