ਪੰਜਾਬ ਵਿੱਚ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ- ਝੱਮਟ

ਲੁਧਿਆਣਾ - ਨਜ਼ਦੀਕੀ ਪਿੰਡ ਝੰਮਟ ਵਾਸੀ ਪ੍ਰਵਾਸੀ ਭਾਰਤੀ ਅਤੇ ਉੱਘੇ ਸਮਾਜ ਸੇਵੀ ਸਰਦਾਰ ਮਨਜੀਤ ਸਿੰਘ ਝੰਮਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਕਿਉਂਕਿ ਸੂਬੇ ਦੇ ਵਾਸੀਆਂ ਨੂੰ ਹੁਣ ਇਹ ਪਤਾ ਲੱਗ ਚੁੱਕਿਆ ਹੈ ਕਿ ਵਿਰੋਧੀ ਪਾਰਟੀਆਂ ਨੇ ਵੋਟਾਂ ਲੈਣ ਲਈ ਧਰਮ ਨੂੰ ਵਰਤਿਆ ਹੈ।

ਉਹਨਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਤੋਂ ਇਸ ਲਈ ਕਿਨਾਰਾ ਕੀਤਾ ਕਿਉਂਕਿ ਭਾਜਪਾ ਨੇ ਦੇਸ਼ ਦੇ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਅਤੇ ਫੇਰ ਰੱਦ ਨਾ ਕਰਨ ਦਾ ਵੱਡਾ ਧੋਖਾ ਕੀਤਾ ਹੈ। ਉਹਨਾਂ ਹੋਰ ਕਿਹਾ ਕਿ ਚੋਣਾਂ ਵਿੱਚ ਜਿੱਤ ਹਾਰ ਤਾਂ ਹੁੰਦੀ ਰਹਿੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਪਾਰਟੀ ਭਾਜਪਾ ਤੋਂ ਕਿਨਾਰਾ ਕਰਕੇ ਇੱਕ ਖੇਤਰੀ ਪਾਰਟੀ ਵਜੋਂ ਉਭਰ ਕੇ ਇਹ ਸਾਫ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਲਈ ਹੀ ਮੈਦਾਨ ਵਿੱਚ ਹੈ। 
ਉਹਨਾਂ ਹੋਰ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਾਸੀਆਂ ਦੀ ਬਾਂਹ ਫੜੀ ਤੇ ਪੰਜਾਬ ਲਈ ਹਰ ਪਾਸੇ ਤਰੱਕੀ ਦੇ ਰਾਹ ਖੋਲੇ ਤੇ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨਾ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਹੋਵੇਗੀ।