ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ 'ਤੇ ਲੋਕਾਂ ਨੂੰ ਵਧਾਈ ਦਿੱਤੀ

CHANDIGARH, APRIL 20:- ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

CHANDIGARH, APRIL 20:- ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਪਵਿੱਤਰ ਦਿਹਾੜੇ 'ਤੇ, ਅਸੀਂ ਅਧਿਆਤਮਿਕ ਗੁਰੂ ਭਗਵਾਨ ਮਹਾਵੀਰ ਨੂੰ ਉਹਨਾਂ ਦੇ ਜਨਮ ਦਿਵਸ ‘ਤੇ ਸਨਮਾਨ ਦਿੰਦੇ ਹਾਂ, ਜਿਨ੍ਹਾਂ ਦੀ ਅਹਿੰਸਾ, ਦਇਆ ਅਤੇ ਧਾਰਮਿਕਤਾ ਦੀਆਂ ਸਿੱਖਿਆਵਾਂ ਵਿਸ਼ਵ ਭਰ ਨੂੰ ਰੌਸ਼ਨ ਕਰਦੀਆਂ ਆ ਰਹੀਆਂ ਹਨ। ਮਹਾਵੀਰ ਜਯੰਤੀ ਸਾਨੂੰ ਅਹਿੰਸਾ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਸਾਰੇ ਜੀਵਾਂ ਨਾਲ ਸਦਭਾਵਨਾ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਰਾਜਪਾਲ ਨੇ ਕਿਹਾ ਕਿ ਆਓ ਅਸੀਂ ਉਹਨਾਂ ਦੀ ਸਦੀਵੀ ਸੋਚ ਨੂੰ ਅਪਣਾਈਏ ਅਤੇ ਆਪਣੇ ਦਿਲਾਂ ਤੇ ਭਾਈਚਾਰਿਆਂ ਵਿੱਚ ਸ਼ਾਂਤੀ, ਹਮਦਰਦੀ ਅਤੇ ਹੋਰਨਾਂ ਦੀ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੀਏ। ਭਗਵਾਨ ਮਹਾਂਵੀਰ ਦੀਆਂ ਰੱਬੀ ਅਸੀਸਾਂ ਸਾਨੂੰ ਸੱਚਾਈ ਅਤੇ ਦਇਆ ਦੇ ਮਾਰਗ 'ਤੇ ਚੱਲਣ ਅਤੇ ਸਾਨੂੰ ਅੰਦਰੂਨੀ ਸ਼ਾਂਤੀ ਤੇ ਗਿਆਨ ਵੱਲ ਲੈ ਜਾਣ ਲਈ ਪ੍ਰੇਰਿਤ ਕਰਦੀਆਂ ਹਨ। ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮੈਂ ਸਾਰਿਆਂ ਨੂੰ ਸ਼ਾਂਤੀ, ਆਨੰਦ ਅਤੇ ਅਧਿਆਤਮਿਕ ਵਿਕਾਸ ਨਾਲ ਭਰਪੂਰ ਮਹਾਂਵੀਰ ਜਯੰਤੀ ਦੀਆਂ ਮੁਬਾਰਕਾਂ ਦਿੰਦਾ ਹਾਂ।