10ਵੀਂ ਜਮਾਤ ਦੇ ਨਤੀਜੇ ਵਿੱਚ ਸੇਂਟ ਕਬੀਰ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਝੰਡਾ ਲਹਿਰਾਇਆ

ਹੁਸ਼ਿਆਰਪੁਰ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਕਬੀਰ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਮਨ ਕੁਮਾਰੀ ਪੁੱਤਰੀ ਸ਼੍ਰੀ ਹਰਜਿੰਦਰ ਸਿੰਘ 96.8 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਅੰਮ੍ਰਿਤਾ 95 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਅਤੇ ਪਲਕ 90 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿੱਚੋਂ ਤੀਸਰੇ ਸਥਾਨ ’ਤੇ ਰਹੀ।

ਇਸ ਮੌਕੇ ਸੇਂਟ ਕਬੀਰ ਪਬਲਿਕ ਹਾਈ ਸਕੂਲ ਦੇ ਚੇਅਰਮੈਨ ਡਾ: ਅਸ਼ੀਸ਼ ਸਰੀਨ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਿਹੜੇ ਵਿੱਚ ਬੱਚਿਆਂ ਲਈ ਇੱਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੂੰ ਮਠਿਆਈ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਾਕੇਸ਼ ਭਸੀਨ, ਅਧਿਆਪਕ ਅਸ਼ੋਕ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।