ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ
ਨਵਾਂਸ਼ਹਿਰ - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਗੁਜਰਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਦੌਰਾਨ ਸ਼ਹਿਰ ’ਚ ਅਮਨ-ਸਾਂਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਅਤੇ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਹੋਰ ਮਜਬੂਤ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੋਟਰ ਵੱਲੋਂ ਲੋਕ ਸਭਾ ਚੋਣਾਂ ਸੰਬੰਧੀ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਸ ਮੌਕੇ ‘ਤੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਹੋਣ ਵਾਲੀਆਂ ਚੋਣਾਂ 2024 ਨੂੰ ਨਿਰਪੱਖਤਾ ਅਤੇ ਅਮਨ ਸ਼ਾਂਤੀ ਨਾਲ ਮੁਕੰਮਲ ਕਰਵਾਉਣ ਲਈ ਹਰ ਪੱਧਰ ਉੱਤੇ ਸੁਰੱਖਿਆ ਪ੍ਰਬੰਧਾ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਨਿਰੰਤਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਬੰਧਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਐਸ.ਪੀ. ਇਕਬਾਲ ਸਿੰਘ, ਡੀ.ਐਸ.ਪੀ. ਸੁਰਿੰਦਰ ਚੰਦ, ਡੀ.ਐਸ.ਪੀ. ਮਾਦਵੀ ਸ਼ਰਮਾ, ਡੀ.ਐਸ.ਪੀ. ਸ਼ਹਿਵਾਜ ਸਿੰਘ, ਡੀ.ਐਸ.ਪੀ.(ਐਚ) ਜੋਗ ਸਿੰਘ, ਐਸ.ਐਚ.ਓ. ਸਦਰ ਰਾਜ ਪਲਵਿੰਦਰ, ਗੂਡ ਗਵਰਨਸ ਫੈਲੋ ਅਸ਼ਮੀਤਾ, ਆਦਿ ਹਾਜ਼ਰ ਸਨ।