ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਕੀਤੀ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ।

ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਕੀਤੀ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਪਕੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 21 ਜੂਨ 2024 ਤੱਕ ਲਾਗੂ ਰਹਿਣਗੇ।

 
ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ  ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ  ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟਰੇਟ  ਪਾਸੋਂ ਲੈਣੀ ਜ਼ਰੂਰੀ ਹੋਵੇਗੀ।
ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਮਨਾਹੀ ਦੇ ਹੁਕਮ 21 ਜੂਨ, 2024 ਤੱਕ ਲਾਗੂ ਰਹਿਣਗੇ।