ਸਮਾਜ ਸੇਵੀ ਤੇ ਬਿਲਡਰ ਭਾਰਤ ਚੰਦਰਾ ਭਾਜਪਾ ਵਿਚ ਸ਼ਾਮਲ

ਖਰੜ, 24 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੀਆਂ ਆਉਣ ਵਾਲੀਆ ਚੋਣਾਂ ਨੂੰ ਲੈ ਕੇ ਚਲ ਰਹੀਆਂ ਸਰਗਰਮੀਆਂ ਦੌਰਾਨ ਖਰੜ ਦੇ ਸਮਾਜ ਸੇਵੀ ਅਤੇ ਬਿਲਡਰ ਭਾਰਤ ਚੰਦਰਾ ਆਪਣੇ ਸਮਰਥਕਾਂ ਨਾਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਭਾਜਪਾ ਆਗੂ ਪਵਨ ਮਨੋਚਾ ਵਲੋਂ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਮੌਜੂਦਗੀ ਵਿਚ ਭਾਜਪਾ ਵਿੱਚ ਸ਼ਾਮਿਲ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਅੱਜ ਭਾਜਪਾ ਦੀ ਨੀਤੀਆਂ ਅਤੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਦੇਖਦੇ ਹੋਏ ਅੱਜ ਭਾਜਪਾ ਵਿੱਚ ਸ਼ਾਮਿਲ ਹੋਏ ਹਨ ਜਿਹਨਾਂ ਦਾ ਪਾਰਟੀ ਵਿੱਚ ਸਵਾਗਤ ਹੈ। ਇਸਦੇ ਨਾਲ ਹੀ ਉਹਨਾਂ ਭਾਰਤ ਚੰਦਰਾ ਨੂੰ ਭਾਜਪਾ ਯੂਵਾ ਮੋਰਚੇ ਦਾ ਵਾਇਸ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਮੁਨੀਸ਼ ਕੁਮਾਰ, ਜਸਪਾਲ ਸਿੰਘ, ਸੰਦੀਪ ਕੁਮਾਰ, ਰੋਹਿਤ, ਭੁਪਿੰਦਰ ਸਿੰਘ, ਹਰਸ਼ਦੀਪ ਸਿੰਘ ਅਤੇ ਇਸ਼ਵਰ ਸਿੰਘ ਆਦਿ ਨੌਜਵਾਨ ਭਾਜਪਾ ਵਿੱਚ ਸ਼ਾਮਿਲ ਹੋਏ।