ਖਾਲਸਾ ਕਾਲਜ ਮਾਹਿਲਪੁਰ ਦੀ ਵਿਦਿਆਰਥਣ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਤੇ
ਮਾਹਿਲਪੁਰ 25 ਅਪਰੈਲ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਹਿੰਦੀ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਕ੍ਰਿਤਕਾ ਸੋਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।

ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ ਡਾ ਪਰਵਿੰਦਰ ਸਿੰਘ ਅਤੇ ਹਿੰਦੀ ਵਿਭਾਗ ਦੇ ਮੁਖੀ ਡਾ ਦੀਪਕ ਕੁਮਾਰ ਨੇ ਦੱਸਿਆ ਕਿ ਇਸੇ ਸਮੈਸਟਰ ਵਿੱਚੋਂ ਰਜਿੰਦਰ ਕੌਰ ਨੇ 77 ਫੀਸਦੀ ਅੰਕਾਂ ਨਾਲ ਕਾਲਜ ਵਿੱਚ ਦੂਜਾ ਅਤੇ ਗੁਰਦੀਪ ਕੌਰ ਨੇ 72 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕੋਰਸ ਦੇ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਵਿਦਿਆਰਥਣ ਪ੍ਰਿਯਾ ਨੇ 72 ਫੀਸਦੀ ਅੰਕਾਂ ਨਾਲ ਪਹਿਲਾ, ਰਿੰਕੂ ਕੁਮਾਰੀ ਨੇ 71 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਜਨੀ ਨੇ 70 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਿੰਦੀ ਵਿਭਾਗ ਦੇ ਹੋਰ ਅਧਿਆਪਕਾਂ ਡਾ ਪਰਮਿੰਦਰ ਕੌਰ ਅਤੇ ਪ੍ਰੋ ਨੈਨਸੀ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਮੁਬਾਰਕਬਾਦ ਦਿੱਤੀ।